Tarn Taran Accident: ਸੰਘਣੀ ਧੁੰਦ ਕਾਰਨ ਨਹੀਂ ਦਿਖਾਈ ਦਿੱਤਾ ਸੜਕ ਕੰਢੇ ਖੜ੍ਹਾ ਟਰੱਕ, ਬੱਸ ਦੀ ਟੱਕਰ ਨਾਲ ਕਈ ਸਵਾਰੀਆਂ ਜ਼ਖ਼ਮੀ
Advertisement
Article Detail0/zeephh/zeephh2030846

Tarn Taran Accident: ਸੰਘਣੀ ਧੁੰਦ ਕਾਰਨ ਨਹੀਂ ਦਿਖਾਈ ਦਿੱਤਾ ਸੜਕ ਕੰਢੇ ਖੜ੍ਹਾ ਟਰੱਕ, ਬੱਸ ਦੀ ਟੱਕਰ ਨਾਲ ਕਈ ਸਵਾਰੀਆਂ ਜ਼ਖ਼ਮੀ

Tarn Taran Accident: ਪੰਜਾਬ ਵਿੱਚ ਸੰਘਣੀ ਧੁੰਦ ਕਾਰਨ ਕਈ ਹਾਦਸੇ ਵਾਪਰਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਦੇ ਨਾਲ ਹੀ ਤਰਨਤਾਰਨ 'ਚ ਧੁੰਦ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ।

Tarn Taran Accident: ਸੰਘਣੀ ਧੁੰਦ ਕਾਰਨ ਨਹੀਂ ਦਿਖਾਈ ਦਿੱਤਾ ਸੜਕ ਕੰਢੇ ਖੜ੍ਹਾ ਟਰੱਕ, ਬੱਸ ਦੀ ਟੱਕਰ ਨਾਲ ਕਈ ਸਵਾਰੀਆਂ ਜ਼ਖ਼ਮੀ

Tarn Taran Accident: ਪੰਜਾਬ ਵਿੱਚ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਕਾਫੀ ਘੱਟ ਹੈ। ਪੇਂਡੂ ਇਲਾਕਿਆਂ ਵਿੱਚ ਆਵਾਜਾਈ ਵਿੱਚ ਕਾਫੀ ਦਿੱਕਤ ਆ ਰਹੀ ਹੈ। ਪੰਜਾਬ ਵਿੱਚ ਸੰਘਣੀ ਧੁੰਦ ਕਾਰਨ ਕਈ ਹਾਦਸੇ ਵਾਪਰਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਦੇ ਨਾਲ ਹੀ ਤਰਨਤਾਰਨ 'ਚ ਧੁੰਦ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ 35 ਲੋਕ ਜ਼ਖ਼ਮੀ ਹੋ ਗਏ ਹਨ। ਸਵੇਰੇ 9.30 ਵਜੇ ਨਿਊ ਦੀਪ ਬੱਸ ਰਾਹੀਂ ਬਠਿੰਡਾ ਜਾ ਰਹੇ ਲੋਕ ਹਾਦਸੇ ਦਾ ਸ਼ਿਕਾਰ ਹੋ ਗਏ।

ਦਰਅਸਲ ਧੁੰਦ ਦੌਰਾਨ ਜੰਮੂ-ਕਸ਼ਮੀਰ ਰਾਜਸਥਾਨ ਨੈਸ਼ਨਲ ਹਾਈਵੇ 'ਤੇ ਪਿੰਡ ਠੱਠੀਆਂ ਮਹਾਨਤਾ ਨਜ਼ਦੀਕੀ ਸੜਕ ਕਿਨਾਰੇ ਇੱਕ ਟਰੱਕ ਰੁਕ ਗਿਆ। ਇਸ ਦੌਰਾਨ ਨਿਊ ਦੀਪ ਬੱਸ ਟਰਾਂਸਪੋਰਟ ਕੰਪਨੀ ਦੀ ਇੱਕ ਬੱਸ ਅੰਮ੍ਰਿਤਸਰ ਤੋਂ ਬਠਿੰਡਾ ਜਾ ਰਹੀ ਸੀ। ਬੱਸ 'ਚ ਕਰੀਬ 40 ਲੋਕ ਸਵਾਰ ਸਨ। ਧੁੰਦ ਕਾਰਨ ਬੱਸ ਚਾਲਕ ਸੜਕ ਕੰਢੇ ਖੜ੍ਹੇ ਟਰੱਕ ਨੂੰ ਨਹੀਂ ਦੇਖ ਸਕਿਆ, ਜਿਸ ਕਾਰਨ ਬੱਸ ਟਰੱਕ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ।

ਇਸ ਹਾਦਸੇ 'ਚ 35 ਲੋਕ ਜ਼ਖ਼ਮੀ ਹੋਏ ਹਨ। ਇਨ੍ਹਾਂ ਵਿੱਚ ਪੰਜਾਬ ਪੁਲਿਸ ਦੀਆਂ ਮਹਿਲਾ ਕਾਂਸਟੇਬਲਾਂ ਤੇ ਸਿਹਤ ਵਿਭਾਗ ਦੇ ਕੁਝ ਮੁਲਾਜ਼ਮ ਸ਼ਾਮਲ ਹਨ। ਸਿਹਤ ਵਿਭਾਗ ਦੇ ਮੁਲਾਜ਼ਮ ਅੰਮ੍ਰਿਤਸਰ ਤੋਂ ਜੀਰਾ ਡਿਊਟੀ 'ਤੇ ਜਾ ਰਹੇ ਸਨ। ਹਾਦਸੇ ਦਾ ਪਤਾ ਲੱਗਦੇ ਹੀ ਨੈਸ਼ਨਲ ਹਾਈਵੇ ਦੀ ਐਂਬੂਲੈਂਸ ਮੌਕੇ ਉਪਰ ਪੁੱਜ ਗਈ। ਇਸ ਮਗਰੋਂ ਐਂਬੂਲੈਂਸ ਦਾ ਕਾਫਲਾ ਪਹੁੰਚਿਆ ਅਤੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ : Himachal Pradesh News: ਹਿਮਾਚਲ ਪ੍ਰਦੇਸ਼ ਨੂੰ ਮਿਲੇਗਾ ਨਵਾਂ ਡੀਜੀਪੀ, ਐਸਆਰ ਔਝਾ ਹੋ ਸਕਦੇ ਨੇ ਅਗਲੇ ਡੀਜੀਪੀ

ਸਿਵਲ ਹਸਪਤਾਲ ਦੇ ਐਸਐਮਓ ਡਾ. ਨੀਰਜ ਲਤਾ ਨੇ ਦੱਸਿਆ ਕਿ ਚਾਰ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਤੇ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕੀਤਾ ਜਾ ਰਿਹਾ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਿਵਲ ਸਰਜਨ ਡਾ. ਦਲਜੀਤ ਸਿੰਘ ਨੇ ਹਸਪਤਾਲ ਵਿੱਚ ਤਾਇਨਾਤ ਸਟਾਫ ਨੂੰ ਹਦਾਇਤਾਂ ਦਿੱਤੀਆਂ। ਉਨ੍ਹਾਂ ਨੇ ਐਮਰਜੈਂਸੀ ਵਾਰਡ ਵਿੱਚ ਡਿਊਟੀ ਲਈ ਡਾਕਟਰਾਂ ਨੂੰ ਬੁਲਾਇਆ, ਜਿਸ ਤੋਂ ਬਾਅਦ ਸਾਰੇ ਜ਼ਖ਼ਮੀਆਂ ਦਾ ਇਲਾਜ ਸ਼ੁਰੂ ਕੀਤਾ ਗਿਆ। ਸਰਹਾਲੀ ਪੁਲਿਸ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਕਮਲਜੀਤ ਰਾਏ ਦਾ ਕਹਿਣਾ ਹੈ ਕਿ ਹਾਦਸੇ ਵਾਲੀ ਥਾਂ ਉਤੇ ਪਹੁੰਚ ਕੇ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ।

ਇਹ ਵੀ ਪੜ੍ਹੋ : Israel Advisory News: ਇਜ਼ਰਾਈਲ ਨੇ ਭਾਰਤ 'ਚ ਰਹਿ ਰਹੇ ਜਾਂ ਸਫ਼ਰ ਕਰ ਰਹੇ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਇਜ਼ਰੀ

Trending news