Amarinder Singh Raja Warring: PPCC ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ
Advertisement
Article Detail0/zeephh/zeephh2245667

Amarinder Singh Raja Warring: PPCC ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ

Lok Sabha Election 2024 Punjab Candidate Nomination: ਪੰਜਾਬ ਦੇ ਵੱਡੇ ਸਿਆਸੀ ਲੀਡਰ ਅੱਜ ਨਾਮਜ਼ਦਗੀਆਂ ਦਾਖਲ ਕਰਨਗੇ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਕੀਤਾ  ਹੈ

 

Amarinder Singh Raja Warring: PPCC ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ

Lok Sabha Election 2024 Punjab Candidate Nomination: ਲੋਕ ਸਭਾ ਚੋਣਾਂ ਦੇ 7ਵੇਂ ਪੜਾਅ ਲਈ ਨਾਮਜ਼ਦਗੀਆਂ ਅੱਜ ਸੱਤਵੇਂ ਗੇੜ ਦੀ ਲੋਕ ਸਭਾ ਸੀਟ ਲਈ ਨਾਮਜ਼ਦਗੀਆਂ ਦਾ ਦੂਜਾ ਆਖਰੀ ਦਿਨ ਹੈ। ਪੰਜਾਬ 'ਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਭਰਨ ਦਾ ਕੰਮ ਜ਼ੋਰਾਂ 'ਤੇ ਹੈ। ਹੁਣ ਤੱਕ 143 ਉਮੀਦਵਾਰਾਂ ਵੱਲੋਂ 163 ਨਾਮਜ਼ਦਗੀ ਫਾਰਮ ਦਾਖਲ ਕੀਤੇ ਜਾ ਚੁੱਕੇ ਹਨ। ਇਸ ਦੌਰਾਨ ਅੱਜ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। 

ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਟਵੀਟ 
ਹਾਲ ਹੀ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕੀਤਾ ਹੈ ਅਤੇ ਲਿਖਿਆ ਹੈ ਕਿ Big day!  As I am filing my Nomination papers today. ਪਰਮਾਤਮਾ ਭਲੀ ਕਰੇ।

ਦਰਅਸਲ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਲਕੇ ਨਾਮਜ਼ਦਗੀ ਭਰਨ ਦੌਰਾਨ ਕੀਤੇ ਜਾਣ ਵਾਲੇ ਰੋਡ ਸ਼ੋਅ ਦੇ ਪ੍ਰੋਗਰਾਮ ਨੂੰ ਰੱਦ ਕਰ ਦਿੱਤਾ ਹੈ।ਪੰਜਾਬ ਦੇ ਮਸ਼ਹੂਰ ਲੇਖਕ, ਕਵੀ ਅਤੇ ਸ਼ਾਇਰ ਸੁਰਜੀਤ ਪਾਤਰ, ਜਿਨ੍ਹਾਂ ਨੇ ਪੰਜਾਬ ਅਤੇ ਪੰਜਾਬੀਅਤ ਨੂੰ ਦੁਨੀਆ ਭਰ 'ਚ ਰੌਸ਼ਨ ਕੀਤਾ ਹੈ, ਉਨ੍ਹਾਂ ਦਾ ਅੱਜ ਅੰਤਿਮ ਸਸਕਾਰ ਹੈ। ਇਸ ਦੇ ਮੱਦੇਨਜ਼ਰ ਹੀ ਰਾਜਾ ਵੜਿੰਗ ਵਲੋਂ ਨਾਮਜ਼ਦਗੀ ਭਰਨ ਦੌਰਾਨ ਆਪਣੇ ਰੋਡ ਸ਼ੋਅ ਦੇ ਪ੍ਰੋਗਰਾਮਾਂ ਨੂੰ ਰੱਦ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਰਾਜਾ ਵੜਿੰਗ ਨੇ ਐਕਸ ਉਤੇ ਵੀਡੀਓ ਪਾ ਕੇ ਦਿੱਤੀ।

ਉਨ੍ਹਾਂ ਕਿਹਾ ਕਿ ਸੁਰਜੀਤ ਪਾਤਰ ਸਾਡੇ 'ਚ ਨਹੀਂ ਰਹੇ। ਭਲਕੇ ਉਨ੍ਹਾਂ ਦਾ ਅੰਤਿਮ ਸਸਕਾਰ ਰੱਖਿਆ ਗਿਆ ਹੈ। ਇਸ ਲਈ ਨਾਮਜ਼ਦਗੀ ਕਾਗਜ਼ ਉਹ ਸ਼ਾਂਤਮਈ ਤਰੀਕੇ ਨਾਲ ਭਰਨਗੇ। ਲੁਧਿਆਣਾ ਵਾਸੀਆਂ ਨੂੰ ਅਪੀਲ ਹੈ ਕਿ ਰੋਡ ਸ਼ੋਅ ਦਾ ਪ੍ਰੋਗਰਾਮ ਰੱਦ ਕੀਤਾ ਜਾ ਰਿਹਾ ਹੈ। ਉਹ ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਤੋਂ ਬਾਅਦ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਰਾਜਾ ਵੜਿੰਗ ਨੇ ਕਿਹਾ ਕਿ ਨਾਮਜ਼ਦਗੀ ਪੱਤਰ ਭਰਨ ਦੌਰਾਨ ਸਿਰਫ ਜ਼ਿਲ੍ਹਾ ਪ੍ਰਧਾਨਾਂ ਨੂੰ ਹੀ ਸੱਦਿਆ ਜਾਵੇਗਾ। 

Trending news