Election Commission Recovered: ਚੋਣ ਕਮਿਸ਼ਨ ਵੱਲੋਂ 8889 ਕਰੋੜ ਦੀ ਨਕਦੀ ਤੇ ਹੋਰ ਸਮਾਨ ਜ਼ਬਤ; ਇਨ੍ਹਾਂ 'ਚੋਂ 45 ਫ਼ੀਸਦੀ ਨਸ਼ੀਲੇ ਪਦਾਰਥ
Advertisement
Article Detail0/zeephh/zeephh2253993

Election Commission Recovered: ਚੋਣ ਕਮਿਸ਼ਨ ਵੱਲੋਂ 8889 ਕਰੋੜ ਦੀ ਨਕਦੀ ਤੇ ਹੋਰ ਸਮਾਨ ਜ਼ਬਤ; ਇਨ੍ਹਾਂ 'ਚੋਂ 45 ਫ਼ੀਸਦੀ ਨਸ਼ੀਲੇ ਪਦਾਰਥ

Election Commission Recovered:  ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਪੂਰੀ ਤਰ੍ਹਾਂ ਚੌਕਸ ਹੈ। ਚੋਣ ਕਮਿਸ਼ਨ ਨਿਰਪੱਖ ਚੋਣਾਂ ਕਰਵਾਉਣ ਦੇ ਮੱਦੇਨਜ਼ਰ ਵੋਟਰਾਂ ਨੂੰ ਲੁਭਾਉਣ ਲਈ ਧਨ ਤੇ ਹੋਰ ਚੀਜ਼ਾਂ ਦੀ ਵਰਤੋਂ ਉਤੇ ਸਖਤੀ ਨਾਲ ਨਜਿੱਠ ਰਿਹਾ ਹੈ।

Election Commission Recovered: ਚੋਣ ਕਮਿਸ਼ਨ ਵੱਲੋਂ 8889 ਕਰੋੜ ਦੀ ਨਕਦੀ ਤੇ ਹੋਰ ਸਮਾਨ ਜ਼ਬਤ; ਇਨ੍ਹਾਂ 'ਚੋਂ 45 ਫ਼ੀਸਦੀ ਨਸ਼ੀਲੇ ਪਦਾਰਥ

Election Commission Recovered: 17ਵੀਂਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਪੂਰੀ ਤਰ੍ਹਾਂ ਚੌਕਸ ਹੈ। ਲੋਕ ਸਭਾ ਚੋਣਾਂ 2024 ਦੇ ਪੰਜਵੇਂ ਪੜਾਅ ਦੀ ਵੋਟਿੰਗ ਨੂੰ ਸਿਰਫ ਇੱਕ ਦਿਨ ਬਚਿਆ ਹੈ। ਚੋਣ ਕਮਿਸ਼ਨ ਨਿਰਪੱਖ ਚੋਣਾਂ ਕਰਵਾਉਣ ਦੇ ਮੱਦੇਨਜ਼ਰ ਵੋਟਰਾਂ ਨੂੰ ਲੁਭਾਉਣ ਲਈ ਧਨ ਤੇ ਹੋਰ ਚੀਜ਼ਾਂ ਦੀ ਵਰਤੋਂ ਉਤੇ ਸਖਤੀ ਨਾਲ ਨਜਿੱਠ ਰਿਹਾ ਹੈ।

ਚੋਣ ਕਮਿਸ਼ਨ ਨੇ ਚੋਣ ਜ਼ਾਬਤੇ ਦੌਰਾਨ ਨਾਜਾਇਜ਼ ਧਨ ਅਤੇ ਨਸ਼ੀਲੇ ਪਦਾਰਥਾਂ ਨੂੰ ਜ਼ਬਤ ਕਰਨ ਦਾ ਰਿਕਾਰਡ ਕਾਇਮ ਕੀਤਾ ਹੈ। ਕਮਿਸ਼ਨ ਨੇ ਕਿਹਾ ਕਿ ਹੁਣ ਤੱਕ ਚੋਣਾਂ ਦੇ ਸਮੇਂ ਜ਼ਬਤ ਕੀਤੀਆਂ ਗਈਆਂ ਚੀਜ਼ਾਂ ਦੀ ਗਿਣਤੀ 8889 ਕਰੋੜ ਰੁਪਏ ਤੱਕ ਪਹੁੰਚ ਗਈ ਹੈ, ਜਿਸ 'ਚੋਂ 45 ਫੀਸਦੀ ਨਸ਼ੀਲੇ ਪਦਾਰਥ ਹਨ। ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਚੋਣਾਂ ਦੇ ਸਮੇਂ ਜ਼ਬਤ ਹੋਣ ਦਾ ਅੰਕੜਾ ਜਲਦੀ ਹੀ 9000 ਕਰੋੜ ਰੁਪਏ ਨੂੰ ਪਾਰ ਕਰ ਜਾਵੇਗਾ।

ਚੋਣ ਕਮਿਸ਼ਨ ਲੋਕ ਸਭਾ ਚੋਣਾਂ ਦੌਰਾਨ ਮਾਹੌਲ ਵਿਗਾੜਨ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ਼ ਵੀ  ਸਖ਼ਤ ਕਾਰਵਾਈ ਕਰ ਰਿਹਾ ਹੈ। ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਨੇ ਗੈਰ-ਕਾਨੂੰਨੀ ਧਨ, ਨਸ਼ੀਲੇ ਪਦਾਰਥ ਤੇ ਕੀਮਤੀ ਧਾਤਾਂ ਰਿਕਾਰਤੋੜ ਜ਼ਬਤ ਕੀਤੀਆਂ ਹਨ। ਚੋਣ ਕਮਿਸ਼ਨ ਮੁਤਾਬਕ ਉਹ ਅਜਿਹੀ ਕਾਰਵਾਈ ਅੱਗੇ ਵੀ ਜਾਰੀ ਰੱਖਣਗੇ। ਚੋਣ ਕਮਿਸ਼ਨ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਭਾਵ ਪੰਜਵੇਂ ਪੜਾਅ ਦੀ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ 8889 ਕਰੋੜ ਰੁਪਏ ਜ਼ਬਤ ਕੀਤੇ ਗਏ ਹਨ।

ਕਾਬਿਲੇਗੌਰ ਹੈ ਕਿ ਇਹ ਰਕਮ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਹੋਈ ਕੁੱਲ ਜ਼ਬਤ ਤੋਂ ਕਿਤੇ ਵੱਧ ਹੈ। ਕਮਿਸ਼ਨ ਮੁਤਾਬਕ ਸਥਾਨਕ ਲੋਕਾਂ ਇਨਕਮ ਟੈਕਸ, ਇਨਕਮ ਟੈਕਸ ਇੰਟੈਲੀਜੈਂਸ ਸਰਵੇਲੈਂਸ ਵਿਭਾਗ, ਕਸਟਮ, ਆਬਕਾਰੀ, ਸਥਾਨਕ ਪੁਲਿਸ ਤੇ ਅਰਧ ਸੈਨਿਕ ਬਲ ਦੇ ਅਧਿਕਾਰੀਆਂ ਦੀ ਚੌਕਸੀ ਅਤੇ ਤਾਲਮੇਲ ਨਾਲ ਚੋਣ ਕਮਿਸ਼ਨ ਸਖ਼ਤੀ ਨਾਲ ਇਸੇ ਤਰ੍ਹਾਂ ਦੀਆਂ ਕਾਰਵਾਈਆਂ ਕਰਦਾ ਰਹੇਗਾ।

ਚੋਣਾਂ ਪੈਸੇ ਦੀ ਤਾਕਤ ਨਾਲ ਪ੍ਰਭਾਵਿਤ ਹੁੰਦੀਆਂ ਹਨ
ਪਿਛਲੇ ਕੁਝ ਸਾਲਾਂ ਵਿੱਚ ਗੁਜਰਾਤ, ਪੰਜਾਬ, ਮਣੀਪੁਰ, ਨਾਗਾਲੈਂਡ, ਤ੍ਰਿਪੁਰਾ ਤੇ ਮਿਜ਼ੋਰਮ ਵਿੱਚ ਚੋਣਾਂ ਦੌਰਾਨ ਵੱਡੀਆਂ ਜ਼ਬਤੀਆਂ ਹੋਈਆਂ ਹਨ। ਕਮਿਸ਼ਨ ਨੇ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਪਿਛਲੇ ਮਹੀਨੇ ਆਮ ਚੋਣਾਂ ਦਾ ਐਲਾਨ ਕਰਦੇ ਹੋਏ ਪੈਸੇ ਦੀ ਤਾਕਤ ਨੂੰ ਵੱਡੀ ਚੁਣੌਤੀ ਦੱਸਿਆ ਸੀ। ਉਸ ਦੌਰਾਨ ਚੋਣ ਕਮਿਸ਼ਨ ਨੇ ਚੋਣ ਪ੍ਰਚਾਰ ਵਿੱਚ ਸਿਆਸੀ ਆਗੂਆਂ ਦੀ ਮਦਦ ਕਰਨ ਵਾਲੇ ਕਰੀਬ 106 ਸਰਕਾਰੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

Trending news