Patiala Accident News: ਪਟਿਆਲਾ 'ਚ ਵਾਪਰੇ ਦਰਦਨਾਕ ਹਾਦਸੇ 'ਚ 4 ਵਿਦਿਆਰਥੀਆਂ ਦੀ ਮੌਤ; ਲਾਅ ਯੂਨੀਵਰਸਿਟੀ ਦੇ ਸਨ ਵਿਦਿਆਰਥੀ
Advertisement
Article Detail0/zeephh/zeephh2253070

Patiala Accident News: ਪਟਿਆਲਾ 'ਚ ਵਾਪਰੇ ਦਰਦਨਾਕ ਹਾਦਸੇ 'ਚ 4 ਵਿਦਿਆਰਥੀਆਂ ਦੀ ਮੌਤ; ਲਾਅ ਯੂਨੀਵਰਸਿਟੀ ਦੇ ਸਨ ਵਿਦਿਆਰਥੀ

Patiala Accident News: ਪਟਿਆਲਾ ਵਿੱਚ ਸੜਕ ਹਾਦਸੇ ਵਿੱਚ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਦੇ 3 ਵਿਦਿਆਰਥੀ ਅਤੇ ਇੱਕ ਵਿਦਿਆਰਥਣ ਦੀ ਮੌਤ ਹੋ ਗਈ ਹੈ।

Patiala Accident News: ਪਟਿਆਲਾ 'ਚ ਵਾਪਰੇ ਦਰਦਨਾਕ ਹਾਦਸੇ 'ਚ 4 ਵਿਦਿਆਰਥੀਆਂ ਦੀ ਮੌਤ; ਲਾਅ ਯੂਨੀਵਰਸਿਟੀ ਦੇ ਸਨ ਵਿਦਿਆਰਥੀ

Patiala Accident News: ਪਟਿਆਲਾ ਵਿੱਚ ਓਵਰ ਸਪੀਡ ਹੋਣ ਕਾਰਨ ਹਾਦਸਾ ਵਾਪਰ ਗਿਆ ਜਿਸ ਵਿੱਚ ਚਾਰ ਘਰਾਂ ਦੇ ਚਿਰਾਗ ਬੁੱਝ ਗਏ ਹਨ। ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਦੇ 3 ਵਿਦਿਆਰਥੀ ਅਤੇ ਇੱਕ ਵਿਦਿਆਰਥਣ ਦੀ ਮੌਤ ਹੋ ਗਈ ਹੈ। ਇੱਕ ਵਿਦਿਆਰਥੀ ਜ਼ੇਰੇ ਇਲਾਜ ਹੈ। ਪਟਿਆਲਾ ਦੇ ਭਾਦਸੋਂ ਰੋਡ ਉਤੇ ਪੈਂਦੇ ਪਿੰਡ ਬਖਸ਼ੀਵਾਲ ਨੇੜੇ ਸਵੇਰੇ ਤਿੰਨ ਵਜੇ ਇਹ ਹਾਦਸਾ ਵਾਪਰਿਆ ਹੈ।

ਮ੍ਰਿਤਕਾਂ ਦੀ ਪਛਾਣ ਰੀਤ ਵਿਰਕ, ਇਸ਼ਾਂਤ ਸੂਦ, ਰਿਬੂ ਤੇ ਕੁਸ਼ ਯਾਦਵ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ਾਂ ਕਬਜ਼ੇ 'ਚ ਲੈ ਕੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ। ਥਾਣਾ ਮੁਖੀ ਅਜੇ ਪਰੋਚਾ ਨੇ ਦੱਸਿਆ ਬੀਤੀ ਦਰ ਰਾਤ ਇਨਡੈਵਰ ਕਾਰ 'ਤੇ ਸਵਾਰ ਲਾਅ ਯੂਨੀਵਰਸਿਟੀ ਦੇ 6 ਵਿਦਿਆਰਥੀ ਪਟਿਆਲਾ ਤੋਂ ਯੂਨੀਵਰਸਿਟੀ ਵੱਲ ਜਾ ਰਹੇ ਸੀ। ਇਸੇ ਦੌਰਾਨ ਭਾਦਸੋਂ ਰੋਡ 'ਤੇ ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾ ਗਈ। ਹਾਦਸੇ 'ਚ 4 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ ਜਿਨ੍ਹਾਂ ਵਿਚ ਇਕ ਵਿਦਿਆਰਥਣ ਵੀ ਸ਼ਾਮਲ ਹੈ।

ਇਹ ਵੀ ਪੜ੍ਹੋ : Faridkot Jail: ਕੇਂਦਰੀ ਜੇਲ੍ਹ ਫ਼ਰੀਦਕੋਟ 'ਚੋਂ ਇਕ ਹੋਰ ਹਵਾਲਾਤੀ ਦੀ ਰੀਲ ਵਾਲੀ ਵੀਡੀਓ ਵਾਇਰਲ

 ਉਨ੍ਹਾਂ ਦੀ ਕਾਰ ਦੇ ਪਿੱਛੇ SUV ਵਿੱਚ ਸਫ਼ਰ ਕਰ ਰਹੇ ਦੋ ਹੋਰ ਵਿਦਿਆਰਥੀਆਂ ਨੂੰ ਵੀ ਸੱਟਾਂ ਲੱਗੀਆਂ। ਦੱਸਿਆ ਜਾ ਰਿਹਾ ਹੈ ਕਿ ਸਾਰੇ ਵਿਦਿਆਰਥੀ ਯੂਨੀਵਰਸਿਟੀ ਜਾ ਰਹੇ ਸਨ। ਤੇਜ਼ ਰਫਤਾਰ ਕਾਰਨ ਐਂਡੇਵਰ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਸਾਰਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਹਾਦਸਾ ਯੂਨੀਵਰਸਿਟੀ ਦੇ ਬਿਲਕੁਲ ਨੇੜੇ ਵਾਪਰਿਆ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਵਿੱਚ ਰਖਵਾਇਆ ਗਿਆ ਹੈ।

ਰਾਤ ਕਰੀਬ 2 ਵਜੇ ਵਾਪਰੇ ਇਸ ਸੜਕ ਹਾਦਸੇ ਤੋਂ ਬਾਅਦ ਸ਼ਨਿੱਚਰਵਾਰ ਸਵੇਰੇ ਪਰਿਵਾਰਕ ਮੈਂਬਰ ਹਸਪਤਾਲ ਪੁੱਜੇ। ਜਿੱਥੇ ਪਰਿਵਾਰ ਨੇ ਦਿਨ ਭਰ ਆਪਸੀ ਸਲਾਹ ਮਸ਼ਵਰੇ ਤੋਂ ਬਾਅਦ ਦੁਪਹਿਰ ਬਾਅਦ ਪੋਸਟਮਾਰਟਮ ਤੋਂ ਬਿਨਾਂ ਲਾਸ਼ਾਂ ਲੈਣ ਦਾ ਫੈਸਲਾ ਕੀਤਾ। ਪਰਿਵਾਰ ਨੇ ਕਿਸੇ ਖਿਲਾਫ ਕੋਈ ਵੀ ਕਾਰਵਾਈ ਨਾ ਕਰਦੇ ਹੋਏ ਲਾਸ਼ਾਂ ਸੌਂਪਣ ਲਈ ਕਿਹਾ। ਥਾਣਾ ਬਖਸ਼ੀਵਾਲਾ ਦੇ ਅਧਿਕਾਰੀਆਂ ਨੇ ਕਾਗਜ਼ੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ।

ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

Trending news