Parkash Singh Badal Death News: ‘ਹਰ ਪੰਜਾਬੀ ਲਈ ਪਿਤਾ ਵਰਗੀ ਸਖ਼ਸੀਅਤ', ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਮਨਜਿੰਦਰ ਸਿੰਘ ਸਿਰਸਾ ਦਾ ਬਿਆਨ
Advertisement
Article Detail0/zeephh/zeephh1668312

Parkash Singh Badal Death News: ‘ਹਰ ਪੰਜਾਬੀ ਲਈ ਪਿਤਾ ਵਰਗੀ ਸਖ਼ਸੀਅਤ', ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਮਨਜਿੰਦਰ ਸਿੰਘ ਸਿਰਸਾ ਦਾ ਬਿਆਨ

Parkash Singh Badal Death News: ਸਿਆਸਤ ਦਾ ਘਾਗ ਨੇਤਾ ਕਹੇ ਜਾਣ ਵਾਲੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਉਤੇ ਵੱਖ-ਵੱਖ ਸ਼ਖ਼ਸੀਅਤਾਂ ਡੂੰਘੇ ਦੁੱਖ ਦਾ ਪ੍ਰਗਟਾਵਾ ਕਰ ਰਹੀਆਂ ਹਨ ਤੇ ਇਸ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦਸ ਰਹੀਆਂ ਹਨ।

Parkash Singh Badal Death News: ‘ਹਰ ਪੰਜਾਬੀ ਲਈ ਪਿਤਾ ਵਰਗੀ ਸਖ਼ਸੀਅਤ', ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਮਨਜਿੰਦਰ ਸਿੰਘ ਸਿਰਸਾ ਦਾ ਬਿਆਨ

Parkash Singh Badal Death News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ਵਿੱਚ ਦੇਹਾਂਤ ਹੋਣ ਦੀ ਦੁਖਦਈ ਖਬਰ ਸਾਹਮਣੇ ਆ ਰਹੀ ਹੈ। ਸਿਆਸਤ ਦੇ ਬਾਬਾ ਬੋਹੜ ਦੇ ਦੇਹਾਂਤ ਉਤੇ ਵੱਖ-ਵੱਖ ਸ਼ਖਸੀਅਤਾਂ ਨੇ ਦੁੱਖ ਜ਼ਾਹਿਰ ਕੀਤੀ। ਇਸ ਦਰਮਿਆਨ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, "ਪਿਤਾ ਵਰਗੀ ਸ਼ਖਸੀਅਤ ਹਰ ਪੰਜਾਬੀ ਲਈ। ਪੰਜਾਬ ਦੀ ਸ਼ਾਂਤੀ ਅਤੇ ਖੁਸ਼ਹਾਲੀ ਲਈ ਲੜਨ ਵਾਲਾ ਸ਼ਖਸ। ਅਭੁੱਲ, ਬੇਮਿਸਾਲ। ਪ੍ਰਕਾਸ਼ ਸਿੰਘ ਬਾਦਲ ਜੀ। ਵਾਹਿਗੁਰੂ ਸ਼ਾਂਤੀ ਬਖਸ਼ੇ।"
ਇੰਨਾ ਹੀ ਨਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਵੀ ਲਿਖਿਆ ਹੈ ਕਿ "ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਜੀ ਦੇ ਦੇਹਾਂਤ ਤੋਂ ਬਹੁਤ ਦੁਖੀ ਹਾਂ। ਉਹ ਭਾਰਤੀ ਰਾਜਨੀਤੀ ਵਿੱਚ ਇੱਕ ਮਹਾਨ ਹਸਤੀ ਸਨ ਅਤੇ ਇੱਕ ਕਮਾਲ ਦੇ ਰਾਜਨੇਤਾ ਸਨ ਜਿਨ੍ਹਾਂ ਨੇ ਸਾਡੇ ਦੇਸ਼ ਲਈ ਬਹੁਤ ਵੱਡਾ ਯੋਗਦਾਨ ਪਾਇਆ। ਪੰਜਾਬ ਦੀ ਤਰੱਕੀ ਕੀਤੀ ਅਤੇ ਔਖੇ ਸਮੇਂ ਵਿੱਚ ਸੂਬੇ ਦਾ ਸਾਥ ਦਿੱਤਾ।”

"ਸ੍ਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਮੇਰੇ ਲਈ ਇੱਕ ਨਿੱਜੀ ਘਾਟਾ ਹੈ। ਮੈਂ ਕਈ ਦਹਾਕਿਆਂ ਤੋਂ ਉਨ੍ਹਾਂ ਨਾਲ ਕਾਫੀ ਨੇੜਿਓਂ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਤੋਂ ਬਹੁਤ ਕੁਝ ਸਿੱਖਿਆ ਹੈ। ਮੈਨੂੰ ਸਾਡੀਆਂ ਬਹੁਤ ਸਾਰੀਆਂ ਗੱਲਾਂ ਯਾਦ ਆਉਂਦੀਆਂ ਹਨ, ਜਿਨ੍ਹਾਂ ਵਿੱਚ ਉਨ੍ਹਾਂ ਦੀ ਸੂਝ-ਬੂਝ ਹਮੇਸ਼ਾ ਸਾਫ਼ ਦਿਖਾਈ ਦਿੰਦੀ ਹੈ।

ਇਹ ਵੀ ਪੜ੍ਹੋ : Parkash Singh Badal Death News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਹੋਇਆ ਦਿਹਾਂਤ

ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, "ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦੀ ਦੁਖਦਾਈ ਖ਼ਬਰ ਮਿਲੀ ਹੈ, ਵਾਹਿਗੁਰੂ ਵਿਛੜੀ ਰੂਹ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਇਹ ਘਾਟਾ ਸਹਿਣ ਕਰਨ ਦਾ ਬਲ ਬਖਸ਼ੇ। .. ਵਾਹਿਗੁਰੂ ਵਾਹਿਗੁਰੂ"

ਇਹ ਵੀ ਪੜ੍ਹੋ : Apple Employee Package: ਐਪਲ ਦੇ ਨਵੇਂ ਸਟੋਰ 'ਚ ਮਿਲ ਰਹੀ ਹੈ ਮੋਟੀ ਤਨਖ਼ਾਹ, ਜਾਣੋ ਕੀ ਹੈ ਯੋਗਤਾ?

Trending news