Sidhu MooseWala New Song News: ਅਪ੍ਰੈਲ ਦੇ ਪਹਿਲੇ ਹਫ਼ਤੇ ਰਿਲੀਜ਼ ਹੋਵੇਗਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ
Advertisement
Article Detail0/zeephh/zeephh1629835

Sidhu MooseWala New Song News: ਅਪ੍ਰੈਲ ਦੇ ਪਹਿਲੇ ਹਫ਼ਤੇ ਰਿਲੀਜ਼ ਹੋਵੇਗਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ

Sidhu MooseWala New Song News: ਲੰਬੇ ਸਮੇਂ ਤੋਂ ਸਿੱਧੂ ਮੂਸੇਵਾਲਾ ਦੇ ਗੀਤ ਦੀ ਉਡੀਕ ਕਰ ਰਹੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼ ਹੋਣ ਦੀ ਚਰਚਾ ਚੱਲ ਰਹੀ ਹੈ।

Sidhu MooseWala New Song News: ਅਪ੍ਰੈਲ ਦੇ ਪਹਿਲੇ ਹਫ਼ਤੇ ਰਿਲੀਜ਼ ਹੋਵੇਗਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ

Sidhu MooseWala New Song News: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼ ਹੋਣ ਦੀ ਚਰਚਾ ਚੱਲ ਰਹੀ ਹੈ। ਸਿੱਧੂ ਮੂਸੇਵਾਲਾ ਦੇ ਦੇਹਾਂਤ ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ ਪਰ ਅੱਜ ਵੀ ਉਸ ਦੇ ਪ੍ਰਸ਼ੰਸਕ ਬਹੁਤ ਪਿਆਰ ਦੇ ਰਹੇ ਹਨ। ਨਵੇਂ ਰਿਲੀਜ਼ ਹੋਣ ਜਾ ਰਹੇ ਗੀਤ ਬਾਰੇ ਜਾਣਕਾਰੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦਿੱਤੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਇਹ ਗੀਤ ਕੋਈ ਲੀਕ ਗੀਤ ਨਹੀਂ ਹੋਵੇਗਾ ਤੇ ਨਾ ਹੀ ਇਸ ਗੀਤ ਨੂੰ ਹੁਣ ਤੱਕ ਕਿਸੇ ਵੀ ਕਲਾਕਾਰ ਵੱਲੋਂ ਕਿਸੇ ਕੰਸਰਟ 'ਚ ਚਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਇਕ ਬਿਲਕੁਲ ਨਵਾਂ ਗੀਤ ਹੈ, ਜਿਸ ਨੂੰ ਅਲੱਗ ਤੋਂ ਰਿਕਾਰਡ ਕਰਕੇ ਰੱਖਿਆ ਗਿਆ ਸੀ। ਗੀਤ ਦੀ ਵੀਡੀਓ ਵੀ ਬਣੀ ਹੋਈ ਹੈ। ਇਸ ਖ਼ਬਰ ਮਗਰੋਂ ਸਿੱਧੂ ਦੇ ਪ੍ਰਸ਼ੰਸਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਕਈ ਮਹੀਨਿਆਂ ਤੋਂ ਸਿੱਧੂ ਦਾ ਕੋਈ ਨਵਾਂ ਗੀਤ ਰਿਲੀਜ਼ ਨਹੀਂ ਹੋਇਆ ਹੈ। ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਲੰਬੇ ਸਮੇਂ ਤੋਂ ਗੀਤ ਦੀ ਉਡੀਕ ਵਿੱਚ ਸਨ।

ਇਹ ਵੀ ਪੜ੍ਹੋ : Amritpal Singh News: ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਭਾਰਤੀ ਸਫ਼ਾਰਤਖਾਨੇ ਨੇ ਨੇਪਾਲ ਨੂੰ ਲਿਖੀ ਚਿੱਠੀ 'ਚ ਕੀਤੀ ਇਹ ਮੰਗ

ਕਾਬਿਲੇਗੌਰ ਹੈ ਕਿ ਸਿੱਧੂ ਮੂਸੇਵਾਲਾ ਦਾ ਗੀਤ ‘ਵਾਰ’ਗੀਤ ਨੂੰ 8 ਨਵੰਬਰ ਨੂੰ ਯੂਟਿਊਬ ਉਤੇ ਰਿਲੀਜ਼ ਕੀਤਾ ਗਿਆ ਸੀ। ਇਹ ਗੀਤ ਯੂਟਿਊਬ ਦੀ ਮਿਊਜ਼ਿਕ ਕੈਟਾਗਰੀ ਵਿੱਚ ਪਹਿਲੇ ਨੰਬਰ ਉਪਰ ਟਰੈਂਡ ਕਰ ਰਿਹਾ ਸੀ, ਜਿਸ ਨੂੰ 23 ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ ਸੀ।  ਇਸ ਗੀਤ ਵਿੱਚ ਸਿੱਧੂ ਮੂਸੇ ਵਾਲਾ ਨੇ ਹਰੀ ਸਿੰਘ ਨਲੂਆ ਦੀ ਜ਼ਿੰਦਗੀ ਨੂੰ ਦਰਸਾਇਆ ਸੀ। ਵਾਰ ਨੇ ਬਿਲਬੋਰਡ ਉਤੇ ਵੀ ਜਗ੍ਹਾ ਬਣਾਈ ਸੀ। ‘ਬਿਲਬੋਰਡ’ ਦੀ ‘ਕੈਨੇਡੀਅਨ ਹੌਟ 100’ ਦੀ ਲਿਸਟ ’ਚ ਸਿੱਧੂ ਮੂਸੇਵਾਲਾ ਦੇ ਗੀਤ ਨੇ ਆਪਣੀ ਜਗ੍ਹਾ ਬਣਾਈ ਸੀ।

ਇਹ ਵੀ ਪੜ੍ਹੋ : Punjab Cabinet Meeting News: 31 ਮਾਰਚ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ; ਲਏ ਜਾ ਸਕਦੇ ਹਨ ਅਹਿਮ ਫੈਸਲੇ

Trending news