Nihang Sikh murder case: ਪਰਿਵਾਰ ਨੇ ਪੁੱਤਰ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਰੱਖੀ ਮੰਗ
Advertisement
Article Detail0/zeephh/zeephh1602553

Nihang Sikh murder case: ਪਰਿਵਾਰ ਨੇ ਪੁੱਤਰ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਰੱਖੀ ਮੰਗ

Sri Anandpur Sahib NRI Nihang Sikh murder case News: ਸ੍ਰੀ ਆਨੰਦਪੁਰ ਸਾਹਿਬ ਵਿੱਚ ਨਿਹੰਗ ਸਿੰਘ ਦੇ ਬਾਣੇ ਵਿਚ ਕਤਲ ਹੋਏ ਨੌਜਵਾਨ ਦੇ ਮਾਪਿਆਂ ਨੇ ਅੱਜ ਸੀਜੀਪੀਐਸ ਅੱਗੇ ਵੱਡੀ ਮੰਗ ਰੱਖੀ। ਇਸ ਤੋਂ ਇਲਾਵਾ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਵੀ ਕੀਤੀ।

Nihang Sikh murder case: ਪਰਿਵਾਰ ਨੇ ਪੁੱਤਰ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਰੱਖੀ ਮੰਗ

Sri Anandpur Sahib NRI Nihang Sikh murder case News: ਕੌਮੀ ਤਿਉਹਾਰ ਹੋਲਾ-ਮਹੱਲਾ ਮੌਕੇ ਨਿਹੰਗ ਸਿੰਘ ਬਾਣੇ ਵਿੱਚ ਨੌਜਵਾਨ ਕਤਲ ਮਾਮਲੇ ਕਾਰਨ ਸਿਆਸੀ ਆਗੂਆਂ ਨੇ ਕਨੂੰਨ ਵਿਵਸਥਾ ਉਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਕਤਲ ਹੋਏ ਨੌਜਵਾਨ ਪਰਦੀਪ ਸਿੰਘ ਦੇ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਅੱਜ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੇ ਜਿਥੇ ਉਨ੍ਹਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਡੀਐਸਪੀ ਅਜੇ ਸਿੰਘ ਨਾਲ ਗੱਲਬਾਤ ਕੀਤੀ ਗਈ।

ਡੀਐਸਪੀ ਨੂੰ ਮਿਲਣ ਤੋਂ ਬਾਅਦ ਉਹ ਤਖ਼ਤ ਸ੍ਰੀ ਕੇਸਗੜ੍ਹ ਦੇ ਜਥੇਦਾਰ ਨੂੰ ਮਿਲਣ ਪਹੁੰਚੇ ਜਥੇਦਾਰ ਅਨੰਦਪੁਰ ਸਾਹਿਬ ਨਹੀਂ ਸਨ ਤੇ ਪਰਿਵਾਰਕ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਗ੍ਰੰਥੀ ਨੂੰ ਮਿਲੇ ਤੇ ਪਰਦੀਪ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕੀਤੀ। ਉਥੇ ਹੀ ਉਨ੍ਹਾਂ ਨੇ ਪੁਲਿਸ ਦੀ ਕਾਰਵਾਈ ਉਤੇ ਵੀ ਸੰਤੁਸ਼ਟੀ ਜ਼ਾਹਿਰ ਕੀਤੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 14 ਤਾਰੀਕ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਰੱਖੇ ਜਾਣਗੇ ਅਤੇ 16 ਮਾਰਚ ਨੂੰ ਭੋਗ ਪਾਏ ਜਾਣਗੇ ਅਤੇ ਪਰਿਵਾਰ ਵੱਲੋਂ ਉਨ੍ਹਾਂ ਦੇ ਜੱਦੀ ਪਿੰਡ ਗਾਜ਼ੀਕੋਟ ਵਿਖੇ 15 ਮਾਰਚ ਨੂੰ ਭੋਗ ਪਾਏ ਜਾਣਗੇ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਕੋਈ ਧਰਨਾ ਪ੍ਰਦਰਸ਼ਨ ਨਹੀਂ ਕਰਨਗੇ ਮਗਰ ਜਦੋਂ ਤੱਕ ਸਾਰੇ ਦੋਸ਼ੀ ਫੜੇ ਨਹੀਂ ਜਾਂਦੇ ਉਹ ਪ੍ਰਦੀਪ ਦੀ ਮ੍ਰਿਤਕ ਦੇਹ ਨਹੀਂ ਲੈਣਗੇ।

ਗੱਲਬਾਤ ਤੋਂ ਬਾਅਦ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਪਰਦੀਪ ਅੰਮ੍ਰਿਤਧਾਰੀ ਸੀ ਤੇ ਉਸ ਵੱਲੋਂ ਹੁੱਲੜਬਾਜ਼ੀ ਕਰਨ ਵਾਲੇ ਕੁਝ ਨੌਜਵਾਨਾਂ ਨੂੰ ਬੇਨਤੀ ਕਰਦਿਆਂ ਰੋਕਿਆ ਜਾ ਰਿਹਾ ਸੀ ਤੇ ਇਸੇ ਦੌਰਾਨ ਉਨ੍ਹਾਂ ਨੌਜਵਾਨਾਂ ਨੇ ਪਰਦੀਪ ਉਪਰ ਹਮਲਾ ਕਰ ਕੇ ਉਸ ਨੂੰ ਜਾਨ ਤੋਂ ਮਾਰ ਦਿੱਤਾ। ਮ੍ਰਿਤਕ ਨੌਜਵਾਨ ਦੇ ਤਾਇਆ ਗੁਰਬਖਸ਼ ਸਿੰਘ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ਼ ਨਹੀਂ ਮਿਲਦਾ ਉਹ ਉਸ ਦਾ ਅੰਤਿਮ ਸਸਕਾਰ ਨਹੀਂ ਕਰਨਗੇ। ਜੇਕਰ ਫਿਰ ਵੀ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ ਤਾਂ ਸਿੱਖ ਕੌਮ ਨੂੰ ਨਾਲ ਲੈ ਕੇ ਉਹ ਵੱਡਾ ਸੰਘਰਸ਼ ਕਰਨਗੇ।

ਪਰਿਵਾਰਕ ਮੈਂਬਰਾਂ ਨੇ ਪੁਲਿਸ ਦੀ ਕਾਰਵਾਈ ਉਤੇ ਵੀ ਸੰਤੁਸ਼ਟੀ ਜ਼ਾਹਿਰ ਕੀਤੀ ਨਾਲ ਹੀ ਉਨ੍ਹਾਂ ਕਿਹਾ ਕਿ ਸਾਡੇ ਨਾਲ ਸ਼੍ਰੋਮਣੀ ਕਮੇਟੀ ਤੇ ਪੂਰਾ ਪੰਥ ਖੜ੍ਹਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਪ੍ਰਸ਼ਾਸਨ ਦਾ ਸਹਿਯੋਗ ਕਰ ਰਹੇ ਹਾਂ ਅਤੇ ਪ੍ਰਸ਼ਾਸਨ ਸਾਡਾ ਸਹਿਯੋਗ ਕਰ ਰਿਹਾ ਹੈ ਮਗਰ ਜਦੋਂ ਤੱਕ ਸਾਰੇ ਦੋਸ਼ੀ ਫੜੇ ਨਹੀਂ ਜਾਂਦੇ ਅਸੀਂ ਅੰਤਿਮ ਸਸਕਾਰ ਨਹੀਂ ਕਰਾਂਗੇ ਤੇ ਦੇਹ ਲੈ ਕੇ ਨਹੀਂ ਜਾਵਾਂਗੇ। ਦੂਸਰੇ ਪਾਸੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਸਰਕਾਰ ਕਾਨੂੰਨੀ ਵਿਵਸਥਾ ਨੂੰ ਕੰਟਰੋਲ ਕਰੇ। ਜਿਸ ਤਰ੍ਹਾਂ ਮੂਸੇਵਾਲਾ ਦੇ ਮਾਤਾ-ਪਿਤਾ ਇਨਸਾਫ ਮੰਗ ਰਹੇ ਹਨ ਕਿਤੇ ਸਾਨੂੰ ਵੀ ਇਸ ਤਰ੍ਹਾਂ ਇਨਸਾਫ ਨਾ ਮੰਗਣਾ ਪਵੇ।

ਇਹ ਵੀ ਪੜ੍ਹੋ : Punjab Budget Session 2023: ਸਿੱਧੂ ਮੂਸੇਵਾਲਾ ਨੂੰ ਲੈ ਕੇ ਸਦਨ 'ਚ ਹੰਗਾਮਾ, ਭਲਕੇ 10 ਵਜੇ ਤੱਕ ਲਈ ਸਦਨ ਮੁਲਤਵੀ

ਦੂਜੇ ਪਾਸੇ ਹੋਲਾ-ਮਹੱਲਾ ਮੌਕੇ ਪੁਲਿਸ ਤੇ ਪ੍ਰਸ਼ਾਸਨ ਦੇ ਪ੍ਰਬੰਧਾਂ ਉਤੇ ਸਵਾਲ ਖੜ੍ਹੇ ਕਰਦਿਆਂ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਹੋਲਾ-ਮਹੱਲੇ ਦੌਰਾਨ ਹੁੱਲੜਬਾਜ਼ਾਂ ਤੇ ਟਰੈਕਟਰਾਂ ਉਪਰ ਉੱਚੀ ਉੱਚੀ ਗਾਣੇ ਲਾ ਕੇ ਆਉਣ ਵਾਲੇ ਲੋਕਾਂ ਉਤੇ ਕੋਈ ਕਾਰਵਾਈ ਨਹੀਂ ਕਰ ਸਕੀ। ਉਨ੍ਹਾਂ ਨੇ ਕਿਹਾ ਕਿ ਸਿੱਧੇ ਤੌਰ ਉਤੇ ਪ੍ਰਸ਼ਾਸਨ ਇਸ ਮੇਲੇ 'ਚ ਬੁਰੀ ਤਰ੍ਹਾਂ ਫੇਲ੍ਹ ਹੋਇਆ ਹੈ। ਨਾਲ ਹੀ ਮ੍ਰਿਤਕ ਦੇ ਤਾਏ ਗੁਰਬਖਸ਼ ਸਿੰਘ ਨੇ ਕਿਹਾ ਕਿ ਉਸ ਸਮੇਂ ਏਨੀ ਭੀੜ ਵਿਚੋਂ ਕਿਸੇ ਨੇ ਵੀ ਉਨ੍ਹਾਂ ਦੇ ਪੁੱਤ ਨੂੰ ਨਹੀਂ ਬਚਾਇਆ।

ਇਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੇ ਡੀਐਸਪੀ ਅਜੇ ਸਿੰਘ ਨੇ ਕਿਹਾ ਕਿ ਇਸ ਪੂਰੇ ਮਾਮਲੇ ਵਿਚ ਪੁਲਿਸ ਬੜੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਤੇ ਜਲਦ ਦੋਸ਼ੀਆਂ ਨੂੰ ਫੜ੍ਹ ਲਿਆ ਜਾਵੇਗਾ। ਦੂਸਰੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਰਿਵਾਰ ਦੇ ਨਾਲ ਖੜ੍ਹੀ ਹੈ, ਪਰਿਵਾਰ ਆਪਣੇ ਪੁੱਤਰ ਲਈ ਸ਼ਹੀਦੀ ਦਰਜੇ ਦੀ ਮੰਗ ਕਰ ਰਿਹਾ ਹੈ। ਇਸ ਸਬੰਧੀ ਜਥੇਦਾਰ ਸਾਹਿਬਾਨ ਦੇ ਨਾਲ ਗੱਲਬਾਤ ਕੀਤੀ ਜਾਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 14 ਤਾਰੀਖ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਰੱਖੇ ਜਾਣਗੇ ਅਤੇ 16 ਮਾਰਚ ਨੂੰ ਭੋਗ ਪਾਏ ਜਾਣਗੇ।

ਸ੍ਰੀ ਅਨੰਦਪੁਰ ਸਾਹਿਬ ਤੋਂ ਬਿਮਲ ਸ਼ਰਮਾ ਦੀ ਰਿਪੋਰਟ

ਇਹ ਵੀ ਪੜ੍ਹੋ : PSEB Class 12 English paper leak 2023: ਪੰਜਾਬ ਬੋਰਡ ਬਾਰ੍ਹਵੀਂ ਸ਼੍ਰੇਣੀ ਦੇ ਅੰਗਰੇਜ਼ੀ ਪੇਪਰ ਲੀਕ ਮਾਮਲੇ ‘ਚ 2 ਗ੍ਰਿਫਤਾਰ

Trending news