India Canada Row: 'ਕੈਨੇਡੀਅਨ ਬਿਆਨਾਂ ਨੇ ਨਿੱਝਰ ਦੇ ਕਤਲ ਦੀ ਜਾਂਚ 'ਚ ਰੁਕਾਵਟ ਪਾਈ'! ਭਾਰਤ ਨੇ ਕੈਨੇਡਾ 'ਤੇ ਲਗਾਇਆ ਦੋਸ਼
Advertisement
Article Detail0/zeephh/zeephh1945128

India Canada Row: 'ਕੈਨੇਡੀਅਨ ਬਿਆਨਾਂ ਨੇ ਨਿੱਝਰ ਦੇ ਕਤਲ ਦੀ ਜਾਂਚ 'ਚ ਰੁਕਾਵਟ ਪਾਈ'! ਭਾਰਤ ਨੇ ਕੈਨੇਡਾ 'ਤੇ ਲਗਾਇਆ ਦੋਸ਼

India Canada Row: ਕੈਨੇਡਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਇੱਕ ਅਖਬਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਇੱਕ ਕਦਮ ਹੋਰ ਅੱਗੇ ਜਾ ਕੇ ਕਹਾਂਗਾ ਕਿ ਜਾਂਚ ਪਹਿਲਾਂ ਹੀ ਦਾਗੀ ਹੋ ਚੁੱਕੀ ਹੈ। 

 

India Canada Row: 'ਕੈਨੇਡੀਅਨ ਬਿਆਨਾਂ ਨੇ ਨਿੱਝਰ ਦੇ ਕਤਲ ਦੀ ਜਾਂਚ 'ਚ ਰੁਕਾਵਟ ਪਾਈ'! ਭਾਰਤ ਨੇ ਕੈਨੇਡਾ 'ਤੇ ਲਗਾਇਆ ਦੋਸ਼

India Canada Row:  ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਿਹਾ ਕੂਟਨੀਤਕ ਵਿਵਾਦ ਅਜੇ ਰੁਕਿਆ ਨਹੀਂ ਹੈ। ਕੈਨੇਡਾ 'ਚ ਭਾਰਤ ਦੇ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਸ਼ਨੀਵਾਰ ਨੂੰ ਇਕ ਅਖਬਾਰ ਨਾਲ ਗੱਲ ਕਰਦੇ ਹੋਏ ਕਿਹਾ ਕਿ ਬ੍ਰਿਟਿਸ਼ ਕੋਲੰਬੀਆ 'ਚ ਜੂਨ 'ਚ ਸਿੱਖ ਵੱਖਵਾਦੀ (ਨਿਝਰ) ਦੇ ਕਤਲ ਦੀ ਕੈਨੇਡਾ ਪੁਲਿਸ ਦੀ ਜਾਂਚ ਨੂੰ ਇਕ ਉੱਚ ਪੱਧਰੀ ਕੈਨੇਡੀਅਨ ਅਧਿਕਾਰੀ ਵੱਲੋਂ ਜਨਤਕ ਬਿਆਨਾਂ ਨਾਲ ਨੁਕਸਾਨ ਪਹੁੰਚਾਇਆ ਗਿਆ ਹੈ।

ਕੈਨੇਡਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ, ਸੰਜੇ ਕੁਮਾਰ ਵਰਮਾ ਨੇ ਕੈਨੇਡਾ ਨਾਲ ਕੂਟਨੀਤਕ ਰੁਕਾਵਟ 'ਤੇ ਨਵੀਂ ਦਿੱਲੀ ਦੇ ਸਟੈਂਡ ਨੂੰ ਦੁਹਰਾਇਆ ਅਤੇ ਓਟਾਵਾ ਨੂੰ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਸਬੰਧ ਵਿੱਚ ਆਪਣੇ ਦੋਸ਼ਾਂ ਦੇ ਸਮਰਥਨ ਵਿੱਚ ਸਬੂਤ ਜਾਰੀ ਕਰਨ ਦੀ ਅਪੀਲ ਕੀਤੀ। 

ਇਹ ਵੀ ਪੜ੍ਹੋ: India-Canada Issue: ਡਿਪਲੋਮੈਟਾਂ ਦੇ ਵਿਵਾਦ 'ਤੇ ਕੈਨੇਡੀਅਨ PM ਜਸਟਿਨ ਟਰੂਡੋ ਦਾ ਵੱਡਾ ਬਿਆਨ, ਕਹੀ ਵੱਡੀ ਗੱਲ 

ਕੈਨੇਡਾ ਨੇ ਭਾਰਤ 'ਤੇ ਕੈਨੇਡੀਅਨ ਨਾਗਰਿਕ ਅਤੇ ਸਿੱਖ ਵੱਖਵਾਦੀ ਨੇਤਾ ਹਰਦੀਪ ਸਿੰਘ ਨਿੱਝਰ ਦੇ ਕਤਲ 'ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ। ਇਸ ਦੇ ਨਾਲ ਹੀ ਨਿੱਝਰ ਨੂੰ ਭਾਰਤ ਨੇ ਅੱਤਵਾਦੀ ਐਲਾਨ ਦਿੱਤਾ ਸੀ। ਹਾਲਾਂਕਿ, ਭਾਰਤ ਨੇ ਕਤਲ ਦੇ ਸਬੰਧ ਵਿੱਚ ਕੀਤੇ ਜਾ ਰਹੇ ਸਾਰੇ ਦਾਅਵਿਆਂ ਨੂੰ ਖਾਰਿਜ ਕਰ ਦਿੱਤਾ ਹੈ। ਉਹਨਾਂ  ਨੇ ਅਖਬਾਰ ਨੂੰ ਕਿਹਾ ਕਿ ਉਹ ਇੱਕ ਕਦਮ ਹੋਰ ਅੱਗੇ ਜਾ ਕੇ ਕਹਿਣਗੇ ਕਿ ਜਾਂਚ ਪਹਿਲਾਂ ਹੀ ਦਾਗੀ ਹੋ ਚੁੱਕੀ ਹੈ। ਉਹਨਾਂ ਨੇ ਅੱਗੇ ਇਹ ਵੀ ਕਿਹਾ ਕਿ ਕੈਨੇਡਾ ਦੇ ਸੀਨੀਅਰ ਅਧਿਕਾਰੀ ਤੋਂ ਇਹ ਖੁਲਾਸਾ ਕਰਨ ਦੀਆਂ ਹਦਾਇਤਾਂ ਸਨ ਕਿ ਨਿੱਝਰ ਦੀ ਹੱਤਿਆ ਪਿੱਛੇ ਭਾਰਤ ਜਾਂ ਕਿਸੇ ਭਾਰਤੀ ਏਜੰਟ ਦਾ ਹੱਥ ਸੀ। ਪਰ ਵਰਮਾ ਨੇ ਉੱਚ ਪੱਧਰੀ ਅਧਿਕਾਰੀ ਦਾ ਨਾਂ ਨਹੀਂ ਦੱਸਿਆ।

ਇਹ ਵੀ ਪੜ੍ਹੋ: India Canada Relation: ਭਾਰਤ ਦੇ ਅਲਟੀਮੇਟਮ ਤੋਂ ਬਾਅਦ ਕੈਨੇਡਾ ਨੇ ਵਾਪਸ ਬੁਲਾਏ 41 ਡਿਪਲੋਮੈਟ, ਵਿਦੇਸ਼ ਮੰਤਰੀ ਨੇ ਕਹੀ ਵੱਡੀ ਗੱਲ

ਗੌਰਤਲਬ ਹੈ ਕਿ ਸਤੰਬਰ ਵਿੱਚ, ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਿੱਝਰ ਦੇ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਦਾ ਦੋਸ਼ ਲਗਾਦਿਆਂ ਨਵੀਂ ਦਿੱਲੀ ਤੋਂ ਇੱਕ ਸੀਨੀਅਰ ਡਿਪਲੋਮੈਟ ਨੂੰ ਕੱਢ ਦਿੱਤਾ ਸੀ। ਘੰਟਿਆਂ ਬਾਅਦ, ਭਾਰਤ ਨੇ ਇੱਕ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਵੀ ਕੱਢ ਦਿੱਤਾ ਅਤੇ ਉਸਨੂੰ ਦੇਸ਼ ਛੱਡਣ ਲਈ ਕਿਹਾ। ਉਦੋਂ ਤੋਂ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਆਪਣੇ ਸਿਖਰ 'ਤੇ ਹੈ।

Trending news