Amritsar News: ਟਕਸਾਲੀ ਪਰਿਵਾਰ ਅਕਾਲੀ ਦਲ ਛੱਡ ਕੇ 'ਆਪ' 'ਚ ਸ਼ਾਮਿਲ; ਕੈਬਨਿਟ ਮੰਤਰੀ ਨੇ ਕੀਤਾ ਸਵਾਗਤ
Advertisement
Article Detail0/zeephh/zeephh2187259

Amritsar News: ਟਕਸਾਲੀ ਪਰਿਵਾਰ ਅਕਾਲੀ ਦਲ ਛੱਡ ਕੇ 'ਆਪ' 'ਚ ਸ਼ਾਮਿਲ; ਕੈਬਨਿਟ ਮੰਤਰੀ ਨੇ ਕੀਤਾ ਸਵਾਗਤ

Amritsar News: ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਹਲਕਾ ਅਜਨਾਲਾ ਦਾ ਟਕਸਾਲੀ ਅਕਾਲੀ ਨਿੱਜਰ ਪਰਿਵਾਰ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਿਆ।

Amritsar News: ਟਕਸਾਲੀ ਪਰਿਵਾਰ ਅਕਾਲੀ ਦਲ ਛੱਡ ਕੇ 'ਆਪ' 'ਚ ਸ਼ਾਮਿਲ; ਕੈਬਨਿਟ ਮੰਤਰੀ ਨੇ ਕੀਤਾ ਸਵਾਗਤ

Amritsar News (ਭਰਤ ਸ਼ਰਮਾ) : ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਹਲਕਾ ਅਜਨਾਲਾ ਦਾ ਟਕਸਾਲੀ ਅਕਾਲੀ ਨਿੱਜਰ ਪਰਿਵਾਰ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪਾਰਟੀ ਵਿੱਚ ਸ਼ਾਮਲ ਹੋਏ ਜਿਨ੍ਹਾਂ ਨੂੰ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪਾਰਟੀ ਚਿੰਨ੍ਹ ਪਾ ਕੇ ਨਿੱਜਰ ਪਰਿਵਾਰ ਨੂੰ ਪਾਰਟੀ ਵਿੱਚ ਸਵਾਗਤ ਕੀਤਾ।

ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਵਿਕਾਸ ਪੱਖੀ ਨੀਤੀਆਂ ਦੇ ਚੱਲਦੇ ਅੱਜ ਨਿੱਜਰ ਪਰਿਵਾਰ ਸਾਹਿਬਜਾਦਾ ਅਜੀਤ ਸਿੰਘ ਸਕੂਲ ਵਾਲਿਆਂ ਦਾ ਵੱਡਾ ਪਰਿਵਾਰ ਅਕਾਲੀ ਦਲ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਿਆ ਹੈ।

ਇਹ ਵੀ ਪੜ੍ਹੋ : Arvind Kejriwal Health: ਦਿੱਲੀ CM ਅਰਵਿੰਦ ਕੇਜਰੀਵਾਲ ਦਾ ਤੇਜ਼ੀ ਨਾਲ ਘੱਟ ਰਿਹਾ ਹੈ ਭਾਰ! ਜੇਲ੍ਹ ਪ੍ਰਸ਼ਾਸਨ ਦਾ ਆਇਆ ਜਵਾਬ

ਅਸੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਨ੍ਹਾਂ ਪੂਰੇ ਪਰਿਵਾਰਾਂ ਦਾ ਸਵਾਗਤ ਕਰਦੇ ਹਾਂ। ਇਸ ਮੌਕੇ ਨਿੱਜਰ ਪਰਿਵਾਰ ਦੇ ਮੁਖੀ ਬੀਬੀ ਕਰਮਜੀਤ ਕੌਰ ਨੇ ਕਿਹਾ ਕਿ ਅਸੀਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀਆਂ ਵਿਕਾਸ ਪ੍ਰਤੀ ਨੀਤੀਆਂ ਨੂੰ ਵੇਖਦੇ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਾਂ ਤੇ ਇਨ੍ਹਾਂ ਨੂੰ ਯਕੀਨ ਦਿਵਾਉਂਦੇ ਹਾਂ ਕਿ ਅਸੀਂ ਇਨ੍ਹਾਂ ਦੇ ਨਾਲ ਸਦਾ ਚਲਾਂਗੇ।

ਇਹ ਵੀ ਪੜ੍ਹੋ : Punjab BJP Candidates: ਪੰਜਾਬ 'ਚ ਭਾਜਪਾ ਨੇ ਦੂਜੀਆਂ ਪਾਰਟੀਆਂ ਦੇ ਆਗੂਆਂ 'ਤੇ ਖੇਡਿਆ ਦਾਅ

Trending news