Combine Driver Death: ਕਰੰਟ ਲੱਗਣ ਨਾਲ ਕੰਬਾਈਨ ਡਰਾਈਵਰ ਦੀ ਮੌਤ; ਜੇਈ 'ਤੇ ਮਾਮਲਾ ਦਰਜ ਕਰਨ ਦੀ ਮੰਗ
Advertisement
Article Detail0/zeephh/zeephh2220475

Combine Driver Death: ਕਰੰਟ ਲੱਗਣ ਨਾਲ ਕੰਬਾਈਨ ਡਰਾਈਵਰ ਦੀ ਮੌਤ; ਜੇਈ 'ਤੇ ਮਾਮਲਾ ਦਰਜ ਕਰਨ ਦੀ ਮੰਗ

Combine Driver Death:  ਅੰਮ੍ਰਿਤਸਰ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਚੈਨਪੁਰ ਨੇੜੇ ਕਣਕ ਦੀ ਵਾਢੀ ਕਰਦੇ ਸਮੇਂ ਕੰਬਾਈਨ ਚਾਲਕ ਫੋਰਮੈਨ ਕਾਲਾ ਸਿੰਘ (45) ਵਾਸੀ ਸੰਗਰੂਰ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਦਰਦਨਾਕ ਮੌਤ ਹੋ ਗਈ। 

Combine Driver Death: ਕਰੰਟ ਲੱਗਣ ਨਾਲ ਕੰਬਾਈਨ ਡਰਾਈਵਰ ਦੀ ਮੌਤ; ਜੇਈ 'ਤੇ ਮਾਮਲਾ ਦਰਜ ਕਰਨ ਦੀ ਮੰਗ

Combine Driver Death (ਭਰਤ ਸ਼ਰਮਾ): ਅੰਮ੍ਰਿਤਸਰ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਚੈਨਪੁਰ ਨੇੜੇ ਕਣਕ ਦੀ ਵਾਢੀ ਕਰਦੇ ਸਮੇਂ ਕੰਬਾਈਨ ਚਾਲਕ ਫੋਰਮੈਨ ਕਾਲਾ ਸਿੰਘ (45) ਵਾਸੀ ਸੰਗਰੂਰ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਦਰਦਨਾਕ ਮੌਤ ਹੋ ਗਈ।

ਪਿੰਡ ਚੈਨਪੁਰ ਦੇ ਕਿਸਾਨ ਆਗੂ ਸਾਹਬ ਸਿੰਘ ਦੀ ਕਣਕ ਦੀ ਵਾਢੀ ਕਰਨ ਲਈ ਆਇਆ ਸੀ ਜਦੋਂ ਪਿੰਡ ਚੈਨਪੁਰ ਦੇ ਨਵੇਂ ਬਣੇ ਪੁਲ ਕੋਲ ਕਿਸੇ ਹੋਰ ਵਾਹਨ ਨੂੰ ਰਾਹ ਦੇਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਉਸ ਦੀ ਕੰਬਾਈਨ ਬਿਜਲੀ ਦੀ ਤਾਰ ਨਾਲ ਟਕਰਾ ਗਈ। ਇਸ ਕਾਰਨ ਡਰਾਈਵਰ ਮੁਖ਼ਤਿਆਰ ਸਿੰਘ ਦੀ ਮੌਕੇ ਉਤੇ ਹੀ ਮੌਤ ਹੋ ਗਈ। 

ਕਿਸਾਨ ਆਗੂ ਨੇ ਕਿਹਾ ਕਿ ਅਸੀਂ ਕਈ ਵਾਰ ਇਸ ਦੀ ਸ਼ਿਕਾਇਤ ਪਾਵਰਕੌਮ ਨੂੰ ਕਰ ਚੁੱਕੇ ਸੀ ਕਿ ਤਾਰਾਂ ਨੀਵੀਆਂ ਹਨ ਤੇ ਇਸ ਨੂੰ ਠੀਕ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਇੱਕ ਮਹੀਨਾ ਹੋ ਚੱਲਿਆ ਸ਼ਿਕਾਇਤ ਕੀਤੀ ਨੂੰ ਪਰ ਪਾਵਰਕੌਮ ਦਾ ਕੋਈ ਵੀ ਅਧਿਕਾਰੀ ਮੌਕਾ ਵੇਖਣ ਲਈ ਨਹੀਂ ਪੁੱਜਿਆ। ਹੁਣ ਇਸ ਦਾ ਖਮਿਆਜਾ ਅੱਜ ਇਸ ਗਰੀਬ ਬੰਦੇ ਨੂੰ ਭੁਗਤਣਾ ਪਿਆ ਹੈ ਜਿਸ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਾਡੀ ਮੰਗ ਹੈ ਕਿ ਪਾਵਰਕੌਮ ਦੇ ਜੇਈ ਦੇ ਉੱਤੇ 302 ਦਾ ਪਰਚਾ ਦਰਜ ਕੀਤਾ ਜਾਵੇ।

ਇਹ ਵੀ ਪੜ੍ਹੋ : Ferozepur Parents Attack News: ਕਲਯੁੱਗੀ ਪੁੱਤ ਵੱਲੋਂ ਜਾਇਦਾਦ ਲਈ ਮਾਪਿਆਂ ਦੀ ਕੁੱਟਮਾਰ ਮਾਮਲੇ ਵਿੱਚ ਪੁਲਿਸ ਦੇ ਹੱਥ ਖਾਲੀ

ਪਿੰਡ ਚੈਨਪੁਰ ਦੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਅਵਤਾਰ ਸਿੰਘ ਬਾਵਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਾਵਰਕਾਮ ਦੇ ਐਸਡੀਓ ਚੋਗਾਵਾ ਨੂੰ 4 ਅਪ੍ਰੈਲ 2024 ਨੂੰ ਮੰਗ ਪੱਤਰ ਦਿੱਤਾ ਗਿਆ ਸੀ ਪਰ ਪਾਵਰਕਾਮ ਨੇ ਇਸ ਦੀ ਪ੍ਰਵਾਹ ਨਹੀਂ ਕੀਤੀ।

ਇਸ ਕਾਰਨ ਅੱਜ ਇਹ ਦਰਦਨਾਕ ਹਾਦਸਾ ਵਾਪਰ ਗਿਆ। ਕਿਸਾਨ ਆਗੂ ਨੇ ਕਿਹਾ ਕਿ ਇਥੋਂ ਤੱਕ ਕਿ ਪਾਵਰਕਾਮ ਦੇ ਅਧਿਕਾਰੀ ਮੌਕਾ ਵੇਖਣ ਨੂੰ ਹੀ ਨਹੀਂ ਪੁੱਜੇ। ਜਿਹਦੇ ਚੱਲਦੇ ਉਨ੍ਹਾਂ ਨੇ ਮੰਗ ਕੀਤੀ ਕਿ ਇਸ ਹਲਕੇ ਦੇ ਜੇਈ ਰਵਿੰਦਰ ਪਾਲ ਸਿੰਘ ਦੇ 302 ਦਾ ਪਰਚਾ ਦਰਜ ਕੀਤਾ ਜਾਵੇ ਜਿਸ ਦੇ ਚੱਲਦੇ ਇੱਕ ਗਰੀਬ ਕਿਸਾਨ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : IT Raid Ludhiana: ਲੁਧਿਆਣਾ ਦੇ ਨਾਮੀਂ ਟਰਾਂਸਪੋਟਰਾਂ ਦੇ ਘਰ ਅਤੇ ਦਫਤਰ ਵਿੱਚ ਇਨਕਮ ਟੈਕਸ ਦੀ ਛਾਪੇਮਾਰੀ

Trending news