Kulbir Zira Nomination Letter: ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨਾਮਜਦਗੀ ਕੀਤੀ ਦਾਖਲ
Advertisement
Article Detail0/zeephh/zeephh2240364

Kulbir Zira Nomination Letter: ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨਾਮਜਦਗੀ ਕੀਤੀ ਦਾਖਲ

Congress Nomination Papers: ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨਾਮਜਦਗੀ ਦਾਖਲ ਕਰ ਦਿੱਤੀ ਹੈ।

Kulbir Zira Nomination Letter: ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨਾਮਜਦਗੀ ਕੀਤੀ ਦਾਖਲ

Kulbir Zira Nomination Letter: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਅੱਜ ਆਪਣੇ ਨਾਮਜਦਗੀ ਪੱਤਰ ਦਾਖਲ ਕਰਨਗੇ। ਪੇਪਰ ਦਾਖਲ ਕਰਨ ਤੋਂ ਪਹਿਲਾਂ ਜ਼ੀਰਾ ਸਵੇਰੇ 9 ਵਜੇ ਦਾਣਾ ਮੰਡੀ ਮਖੂ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ। ਜਿਸ ਤੋਂ ਬਾਅਦ  ਉਹ ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਦਫਤਰ ਪੁੱਜ ਕੇ ਨਾਮਜਦਗੀ ਪੱਤਰ ਦਾਖਲ ਕਰਨਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਮੇਰੀ ਕਾਂਗਰਸ ਪਾਰਟੀ ਦੇ ਸਮੂਹ ਵਰਕਰਾਂ ਅਤੇ ਹੋਰ ਪਾਰਟੀਆਂ ਦੇ ਨਾਲ ਜੁੜੇ ਸੱਚੇ ਸੁੱਚੇ ਵਰਕਰ ਅਤੇ ਇਨਕਲਾਬੀ ਸੋਚ ਰੱਖਣ ਵਾਲੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਵੋਟਰਾਂ ਅਤੇ ਸਪੋਰਟਰਾਂ ਨੂੰ ਅਪੀਲ ਹੈ ਕਿ 9 ਮਈ ਨੂੰ ਪੇਪਰ ਦਾਖਲ ਕਰਨ ਤੋਂ ਪਹਿਲਾਂ ਉਹ ਮਖੂ ਦਾਣਾ ਮੰਡੀ ਵਿੱਚ ਇਕੱਠੇ ਹੋਣ ਅਤੇ ਉੱਥੇ  ਵਿਚਾਰਾਂ ਕਰਨ ਤੋਂ ਬਾਅਦ ਕਾਫਲੇ ਦੇ ਰੂਪ ਵਿੱਚ ਆਪਾਂ ਕਾਗਜ਼ ਭਰਨ ਚੱਲੀਏ।

ਬੀਤੇ ਦਿਨੀ ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਪਟਿਆਲਾ ਤੋਂ ਅਤੇ ਸੁਖਪਾਲ ਸਿੰਘ ਖਹਿਰਾ ਨੇ ਸੰਗਰੂਰ ਤੋਂ ਅਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਧਰਮਵੀਰ ਗਾਂਧੀ ਦਾ ਸਮਰਥਨ ਕਰਨ ਲਈ ਪਟਿਆਲਾ ਪਹੁੰਚੇ। ਉਧਰ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਵਲੋਂ ਵੀ ਨਾਮਜ਼ਦਗੀ ਪੱਤਰ ਦਾਖਲ ਕਰ ਦਿਤੇ ਗਏ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਵੀ ਮੌਜੂਦ ਸਨ।

Trending news