Farmers Protest News: ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਵਿਰੋਧ ਕਰਨ ਪੁੱਜੇ ਕਿਸਾਨਾਂ 'ਤੇ ਪੁਲਿਸ ਨੇ ਕੀਤੀ ਕਾਰਵਾਈ
Advertisement
Article Detail0/zeephh/zeephh2219641

Farmers Protest News: ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਵਿਰੋਧ ਕਰਨ ਪੁੱਜੇ ਕਿਸਾਨਾਂ 'ਤੇ ਪੁਲਿਸ ਨੇ ਕੀਤੀ ਕਾਰਵਾਈ

Farmers Protest News: ਫਰੀਦਕੋਟ ਲੋਕ ਸਭਾ ਸੀਟ ਦੇ ਭਾਜਪਾ ਦੇ ਉਮੀਦਵਾਰ ਹੰਸਰਾਜ ਹੰਸ ਨੂੰ ਲਗਾਤਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Farmers Protest News: ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਵਿਰੋਧ ਕਰਨ ਪੁੱਜੇ ਕਿਸਾਨਾਂ 'ਤੇ ਪੁਲਿਸ ਨੇ ਕੀਤੀ ਕਾਰਵਾਈ

Farmers Protest News (ਦੇਵ ਅਨੰਦ ਸ਼ਰਮਾ) : ਪੰਜਾਬ ਵਿੱਚ ਲਗਾਤਾਰ ਕਿਸਾਨਾਂ ਵੱਲੋਂ ਭਾਜਪਾ ਦੇ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਫਰੀਦਕੋਟ ਲੋਕ ਸਭਾ ਸੀਟ ਦੇ ਭਾਜਪਾ ਦੇ ਉਮੀਦਵਾਰ ਹੰਸਰਾਜ ਹੰਸ ਨੂੰ ਲਗਾਤਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਭਾਜਪਾ ਆਗੂਆਂ ਵੱਲੋਂ ਪਿੰਡ ਅਰਾਈਆਂ ਵਾਲਾ ਵਿੱਚ ਵਰਕਰ ਮੀਟਿੰਗ ਰੱਖੀ ਗਈ ਸੀ ਜਿਸ ਵਿੱਚ ਹੰਸਰਾਜ ਹੰਸ ਵੱਲੋਂ ਸ਼ਿਰਕਤ ਕੀਤਾ ਜਾਣਾ ਸੀ ਪਰ ਦੂਜੇ ਪਾਸੇ ਕਿਸਾਨਾਂ ਵੱਲੋਂ ਮੀਟਿੰਗ ਵਾਲੀ ਜਗ੍ਹਾ ਉਤੇ ਪਹਿਲਾ ਤੋਂ ਹੀ ਧਰਨਾ ਲਗਾ ਦਿੱਤਾ ਗਿਆ।

ਇਥੋਂ ਤੱਕ ਕਿ ਜਿਸ ਰਸਤੇ ਤੋਂ ਭਾਜਪਾ ਲੀਡਰ ਵੱਲੋਂ ਲੰਘਿਆ ਜਾਣਾ ਸੀ ਉਸ ਨੂੰ ਬੰਦ ਕਰ ਦਿੱਤਾ ਗਿਆ। ਇਸ ਤੋਂ ਬਾਅਦ ਪੁਲਿਸ ਵੱਲੋਂ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰ ਰਸਤਾ ਖੋਲ੍ਹ ਕੇ ਇਕ ਪਾਸੇ ਹੋਕੇ ਸ਼ਾਂਤਮਈ ਤਰੀਕੇ ਨਾਲ ਆਪਣਾ ਵਿਰੋਧ ਜਤਾਉਣ ਲਈ ਕਿਹਾ ਗਿਆ ਪਰ ਕਿਸਾਨਾਂ ਵੱਲੋਂ ਪੁਲਿਸ ਨੂੰ ਕੋਈ ਸਮਰਥਨ ਨਾ ਦਿੰਦੇ ਦੇਖ ਪੁਲਿਸ ਵੱਲੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ।

ਇਸ ਦਰਮਿਆਨ ਪ੍ਰਦਰਸ਼ਨਕਾਰੀਆਂ ਵਿੱਚ ਸ਼ਾਮਿਲ ਔਰਤਾਂ ਤੇ ਬੱਚਿਆਂ ਨੂੰ ਵੀ ਜੋ ਉਥੋਂ ਭੱਜ ਰਹੇ ਸਨ ਪਿਛਾ ਕਰਕੇ ਫੜਿਆ ਗਿਆ। ਹਾਲਾਂਕਿ ਇਸ ਮੌਕੇ ਔਰਤਾਂ ਅਤੇ ਬੱਚੇ ਪੁਲਿਸ ਨਾਲ ਬਹਿਸਦੇ ਹੋਏ ਵੀ ਨਜ਼ਰ ਆਏ। ਕੁਝ ਲੋਕਾਂ ਉਤੇ ਲਾਠੀਆਂ ਵਰ੍ਹਾਉਂਦੇ ਪੁਲਿਸ ਦੇ ਮੁਲਾਜ਼ਮ ਵੀ ਕੈਮਰੇ ਦੀ ਅੱਖ ਤੋਂ ਬਚ ਨਹੀਂ ਸਕੇ।

ਇਸ ਮੌਕੇ ਕਿਸਾਨ ਆਗੂ ਪਾਲ ਸਿੰਘ ਨੇ ਕਿਹਾ ਕਿ ਉਹ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸੀ ਪਰ ਪੁਲਿਸ ਜ਼ਬਰਦਸਤੀ ਉਨ੍ਹਾਂ ਨੂੰ ਹਿਰਾਸਤ ਵਿੱਚ ਲੈਕੇ ਪੁਲਿਸ ਲਾਈਨ ਲੈ ਆਈ। ਉਨ੍ਹਾਂ ਕਿਹਾ ਕੇ ਉਹ ਲਗਾਤਾਰ ਬੀਜੇਪੀ ਆਗੂਆਂ ਤੋਂ ਆਪਣੇ ਸਵਾਲਾਂ ਦਾ ਜਵਾਬ ਮੰਗ ਰਹੇ ਹਨ ਪਰ ਉਨ੍ਹਾਂ ਕੋਲ ਕਿਸੇ ਸਵਾਲ ਦਾ ਜਵਾਬ ਨਹੀਂ ਹੈ। ਇਸ ਲਈ ਉਹ ਕਿਸਾਨਾਂ ਦਾ ਸਾਹਮਣਾ ਨਹੀਂ ਕਰ ਰਹੇ।

ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੇ ਐਲਾਨ ਜਿਸ ਵਿੱਚ ਸ਼ਾਂਤਮਈ ਤਰੀਕੇ ਨਾਲ ਭਾਜਪਾ ਆਗੂਆਂ ਸਵਾਲ ਕਰਨ ਕੋਈ ਸ਼ਰਾਰਤ ਨਾ ਕੀਤੀ ਜਾਵੇ। ਇਸ ਬਾਰੇ ਕੀਤੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਅਸੀਂ ਬਿਲਕੁਲ ਸ਼ਾਂਤਮਈ ਤਰੀਕੇ ਨਾਲ ਵਿਰੋਧ ਕਰ ਰਹੇ ਸੀ ਪਰ ਭਾਜਪਾ ਆਗੂਆਂ ਵੱਲੋਂ ਮੀਡੀਆ ਸਾਹਮਣੇ ਸਵਾਲਾਂ ਦੇ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ।

ਪਿੰਡ ਅਰਾਈਆਂ ਵਾਲਾ ਕਲਾ ਵਿੱਚ ਪਹੁੰਚੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਕਿਹਾ ਕਿ ਕਿਸਾਨਾਂ ਵੱਲੋਂ ਸਿਰਫ਼ ਉਨ੍ਹਾਂ ਦਾ ਹੀ ਵਿਰੋਧ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਮੈਂ ਗਰੀਬ ਪਰਿਵਾਰ ਨਾਲ ਸੰਬੰਧ ਰੱਖਦਾ ਹਾਂ। ਇਸ ਲਈ ਮੈਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ। ਉਨ੍ਹਾਂ ਨੇ ਕਿਹਾ ਕਿ ਅੱਜ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਉਹ ਪਿੰਡ ਵਿੱਚ ਪਹੁੰਚ ਪਾਏ ਹਨ।

ਉਨ੍ਹਾਂ ਨੇ ਕਿਹਾ ਕਿ ਹੁਣ ਉਸ ਨੇ ਠਾਣ ਲਈ ਹੈ ਕਿ ਵਿਰੋਧ ਦੇ ਚੱਲਦੇ ਉਹ ਆਪਣਾ ਕੋਈ ਵੀ ਪ੍ਰੋਗਰਾਮ ਰੱਦ ਨਹੀਂ ਕਰਨਗੇ ਸਗੋਂ ਹਰ ਘਰ ਵਿੱਚ ਉਹ ਜਾਣਗੇ। ਪੁਲਿਸ ਵੱਲੋਂ ਪ੍ਰਦਰਸ਼ਨਕਾਰੀ ਔਰਤਾਂ ਤੇ ਬੱਚਿਆਂ ਉਤੇ ਸਖ਼ਤੀ ਵਰਤਣ ਬਾਰੇ ਪੁੱਛੇ ਸਵਾਲ ਉਤੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਘਰ ਬੈਠਣਾ ਚਾਹੀਦਾ ਸੀ।

ਐਸਪੀ ਜਸਮੀਤ ਸਿੰਘ ਨੇ ਕਿਹਾ ਕਿ ਅਰਾਈਆਂ ਵਾਲੇ ਪਿੰਡ ਵਿੱਚ ਅੱਜ ਹੰਸਰਾਜ ਵੱਲੋਂ ਪ੍ਰਚਾਰ ਕਰਨ ਆਉਣਾ ਸੀ। ਕਿਸਾਨਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਸੀ ਜਿਸ ਉਤੇ ਅੱਜ ਕਿਸਾਨਾਂ ਨੂੰ ਪੁਲਿਸ ਵੱਲੋਂ ਡਿਟੇਨ ਕੀਤਾ ਗਿਆ ਹੈ। ਕਿਸਾਨਾਂ ਨੂੰ ਕਿਹਾ ਗਿਆ ਸੀ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰਨ ਪਰ ਉਨ੍ਹਾਂ ਵੱਲੋਂ ਨਹੀਂ ਕੀਤਾ ਗਿਆ ਜਿਸ ਦੇ ਚੱਲਦੇ  ਡਿਟੇਨ ਕੀਤਾ ਗਿਆ। ਲਾਠੀਚਾਰਜ ਦੀਆਂ ਗੱਲਾਂ ਦਾ ਉਨ੍ਹਾਂ ਨੇ ਖੰਡਨ ਕੀਤਾ।

ਇਹ ਵੀ ਪੜ੍ਹੋ : PRTC Buses Entry: ਪਨਬੱਸ/PTRC ਦਾ CTU ਮੈਨੇਜਮੈਂਟ ਖਿਲਾਫ ਪ੍ਰਦਰਸ਼ਨ ਮੁਲਤਵੀ, ਪ੍ਰਸ਼ਾਸਨ ਅਤੇ ਅਧਿਕਾਰੀ ਵਿਚਾਲੇ ਮੀਟਿੰਗ ਬੁਲਾਈ

Trending news