Sidhu Moosewala murder case: ਜੇਲ੍ਹ ‘ਚ ਮਾਰਿਆ ਗਿਆ ਸਿੱਧੂ ਮੂਸੇਵਾਲਾ ਦਾ ਕਾਤਲ, ਜਾਣੋ ਪੂਰਾ ਮਾਮਲਾ
Advertisement
Article Detail0/zeephh/zeephh1587611

Sidhu Moosewala murder case: ਜੇਲ੍ਹ ‘ਚ ਮਾਰਿਆ ਗਿਆ ਸਿੱਧੂ ਮੂਸੇਵਾਲਾ ਦਾ ਕਾਤਲ, ਜਾਣੋ ਪੂਰਾ ਮਾਮਲਾ

ਸਿੱਧੂ ਦੀ ਮੌਤ ਨੂੰ ਲਗਭਗ 9 ਮਹੀਨੇ ਹੋ ਚੁੱਕੇ ਹਨ ਅਤੇ ਗਾਇਕ ਦੇ ਪਰਿਵਾਰ ਅਤੇ ਉਸਦੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। 

Sidhu Moosewala murder case: ਜੇਲ੍ਹ ‘ਚ ਮਾਰਿਆ ਗਿਆ ਸਿੱਧੂ ਮੂਸੇਵਾਲਾ ਦਾ ਕਾਤਲ, ਜਾਣੋ ਪੂਰਾ ਮਾਮਲਾ

Gangster Mandeep Singh Toofan, accused in Sidhu Moosewala murder case, death news: ਜਿੱਥੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਪਰਿਵਾਰ ਅੱਜ ਤੱਕ ਇਨਸਾਫ ਦੀ ਮੰਗ ਕਰ ਰਿਹਾ ਹੈ, ਉੱਥੇ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਤੋਂ ਇਸ ਸਮੇਂ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਿੱਧੂ ਦਾ ਇੱਕ ਕਾਤਲ ਗੋਇੰਦਵਾਲ ਜੇਲ੍ਹ 'ਚ ਮਾਰਿਆ ਗਿਆ ਹੈ।  

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਜਸਪਾਲ ਸਿੰਘ ਢਿੱਲੋਂ ਨੇ ਦੱਸਿਆ ਕੀ ਗੋਇੰਦਵਾਲ ਸਾਹਿਬ ਜੇਲ੍ਹ ਵਿੱਚ ਬਦਮਾਸ਼ਾਂ ਵਿਚਾਲੇ ਇੱਕ ਝੜਪ ਹੋਈ, ਜਿਸ ਵਿੱਚ ਦੁਰਾਨ ਮਨਦੀਪ ਸਿੰਘ ਤੂਫਾਨ ਵਾਸੀ ਰਾਏ ਦੀ ਮੌਤ ਹੋ ਗਈ। ਇਸ ਦੌਰਾਨ ਕੇਸ਼ਵ ਵਾਸੀ ਬਠਿੰਡਾ ਅਤੇ ਮਨਮੋਹਨ ਸਿੰਘ ਮੋਹਣਾ ਵਾਸੀ ਬੁਢਲਾਡਾ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਤਰਨਤਾਰਨ ਵਿਖੇ ਦਾਖਲ ਕਰਵਾਇਆ ਗਿਆ ਹੈ।  

ਡੀਐਸਪੀ ਨੇ ਅੱਗੇ ਦੱਸਿਆ ਕਿ "ਹਸਪਤਾਲ ਵਿੱਚ ਦਾਖ਼ਲ ਗੈਂਗਸਟਰ ਮਨਮੋਹਨ ਦੀ ਮੌਤ ਹੋ ਗਈ ਹੈ।" ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਉਦੋਂ ਵਾਪਰੀ ਜਦੋਂ ਜੇਲ੍ਹ ਵਿੱਚ ਸਿੱਧੂ ਮੂਸੇਵਾਲਾ ਦੇ ਕਾਤਲਾਂ ‘ਚ ਆਪਸੀ ਝੱੜਪ ਹੋ ਗਈ ਅਤੇ ਇਸ ਝੜਪ ਵਿੱਚ ਦੋ ਗੈਂਗਸਟਰਾਂ ਦੀ ਮੌਤ ਦੀ ਖ਼ਬਰ ਸਾਹਮਣੇ ਆ ਰਹੀ ਹੈ। 

ਇਹ ਵੀ ਪੜ੍ਹੋ: ਵੱਡੀ ਖਬਰ! ਅਜਨਾਲਾ ਕਾਂਡ 'ਤੇ ਗ੍ਰਹਿ ਮੰਤਰਾਲੇ ਨੇ ਪੰਜਾਬ ਪੁਲਿਸ ਤੋਂ ਮੰਗੀ ਰਿਪੋਰਟ: ਸੂਤਰ

ਇਸ ਘਟਨਾ ਤੋਂ ਬਾਅਦ ਜੇਲ੍ਹ ਦੇ ਪ੍ਰਬੰਧਾਂ ‘ਤੇ ਵੀ ਸਵਾਲ ਚੁੱਕੇ ਜਾ ਰਹੇ ਹਨ। ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਮਈ 29, 2022, ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।  

ਹੁਣ ਸਿੱਧੂ ਦੀ ਮੌਤ ਨੂੰ ਲਗਭਗ 9 ਮਹੀਨੇ ਹੋ ਚੁੱਕੇ ਹਨ ਅਤੇ ਗਾਇਕ ਦੇ ਪਰਿਵਾਰ ਅਤੇ ਉਸਦੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਹਾਲਾਂਕਿ ਹੁਣ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ ਹੈ।  

ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਦਾ ਵੱਡਾ ਬਿਆਨ ਕਿਹਾ "ਮੈਨੂੰ ਅੱਤਵਾਦੀ ਕਹਿਣਾ ਅੱਤਵਾਦ ਹੈ"

(For more news apart from death of Gangster Mandeep Singh Toofan, accused in Sidhu Moosewala murder case, stay tuned to Zee PHH)

Trending news