Amritsar News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਸੇਵਾ ਸ਼ੁਰੂ
Advertisement
Article Detail0/zeephh/zeephh2178347

Amritsar News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਸੇਵਾ ਸ਼ੁਰੂ

Amritsar News:  ਅੰਮ੍ਰਿਤਸਰ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅਰਦਾਸ ਉਪਰੰਤ ਆਰੰਭ ਕੀਤੀ ਗਈ।

Amritsar News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਸੇਵਾ ਸ਼ੁਰੂ

Amritsar News (ਭਰਤ ਸ਼ਰਮਾ): ਅੰਮ੍ਰਿਤਸਰ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅਰਦਾਸ ਉਪਰੰਤ ਆਰੰਭ ਕੀਤੀ ਗਈ।  ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ ਗੁੰਬਦਾਂ ’ਤੇ ਲੱਗੇ ਸੋਨੇ ਦੀ ਧੁਆਈ ਦੇ ਕਾਰਜ ਦੀ ਆਰੰਭਤਾ ਕੀਤੀ ਗਈ।

ਇਸ ਮੌਕੇ ਗੁਰਦਿਆਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਸਾਫ-ਸਫਾਈ ਅਤੇ ਸਾਂਭ-ਸੰਭਾਲ ਨੂੰ ਮੁੱਖ ਰੱਖਦਿਆਂ ਸਮੇਂ-ਸਮੇਂ ਇਸ ਦੀ ਧੁਆਈ ਦਾ ਕਾਰਜ ਕੀਤਾ ਜਾਂਦਾ ਹੈ, ਜਿਸ ਦੀ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ ਬਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ ਬਰਮਿੰਘਮ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਜਾਂਦੀ ਹੈ।

ਉਨ੍ਹਾਂ ਨੇ ਦੱਸਿਆ ਕਿ ਬਾਰਿਸ਼ ਅਤੇ ਪ੍ਰਦੂਸ਼ਣ ਆਦਿ ਕਰਕੇ ਸੋਨੇ ਦੀ ਚਮਕ ਸਮਾਂ ਪਾ ਕੇ ਘੱਟ ਜਾਂਦੀ ਹੈ, ਜਿਸ ਦੀ ਸਾਫ-ਸਫਾਈ ਜ਼ਰੂਰੀ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਨਿਸ਼ਕਾਮ ਸੇਵਕ ਜਥਾ ਇਹ ਸੇਵਾ ਨਿਸ਼ਕਾਮ ਰੂਪ ਵਿਚ ਕਰਦਾ ਹੈ।  ਸੇਵਕ ਜਥੇ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰਲੇ ਹਿੱਸੇ ਵਿਚ ਲੱਗੇ ਸੁਨਹਿਰੀ ਪੱਤਰਿਆਂ ਅਤੇ ਮੀਨਾਕਾਰੀ ਦੀ ਲੋੜ ਅਨੁਸਾਰ ਮੁਰੰਮਤ ਦਾ ਕਾਰਜ ਵੀ ਆਰੰਭਿਆ ਗਿਆ ਹੈ, ਜੋ ਨਿਰੰਤਰ ਚੱਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਜਥੇ ਵੱਲੋਂ ਹਰ ਸਾਲ ਸੋਨੇ ਦੀ ਧੁਆਈ ਦਾ ਕਾਰਜ ਕੀਤਾ ਜਾਂਦਾ ਹੈ। ਇਸੇ ਤਹਿਤ ਹੀ ਇਸ ਵਾਰ ਵੀ ਸੰਗਤਾਂ ਸੋਨੇ ਦੀ ਧੁਆਈ ਦੀ ਸੇਵਾ ਵਾਸਤੇ ਵਿਸ਼ੇਸ਼ ਤੌਰ ’ਤੇ ਆਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਸੇਵਾ ਕਰੀਬ 10-12 ਦਿਨ ਜਾਰੀ ਰਹੇਗੀ, ਜਿਸ ਤਹਿਤ ਪਾਵਨ ਅਸਥਾਨ ਦੇ ਬਾਹਰੀ ਹਿੱਸੇ ਉਤੇ ਲੱਗੇ ਸੋਨੇ ਦੀ ਧੁਆਈ ਕੁਦਰਤੀ ਢੰਗ ਨਾਲ ਕੀਤੀ ਜਾਵੇਗੀ।

ਉਨ੍ਹਾਂ ਇਹ ਵੀ ਦੱਸਿਆ ਕਿ ਸੋਨੇ ਦੀ ਧੁਆਈ ਲਈ ਰੀਠੇ ਨੂੰ ਉਬਾਲ ਕੇ ਉਸ ਦਾ ਪਾਣੀ ਅਤੇ ਨਿੰਬੂ ਦਾ ਰਸ ਵਰਤਿਆ ਜਾਂਦਾ ਹੈ। ਇਹ ਬਿਲਕੁਲ ਕੁਦਰਤੀ ਤਰੀਕਾ ਹੈ ਅਤੇ ਇਸ ਵਿਚ ਕਿਸੇ ਵੀ ਰਸਾਇਣ ਦੀ ਵਰਤੋਂ ਨਹੀਂ ਕੀਤੀ ਜਾਂਦੀ। ਸੇਵਾ ਆਰੰਭ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ  ਨਿਸ਼ਕਾਮ ਸੇਵਕ ਜਥੇ ਵੱਲੋਂ ਭਾਈ ਇੰਦਰਜੀਤ ਸਿੰਘ, ਭਾਈ ਗੁਰਦਿਆਲ ਸਿੰਘ, ਭਾਈ ਸੁਖਬੀਰ ਸਿੰਘ, ਭਾਈ ਇਕਬਾਲ ਸਿੰਘ ਸਮੇਤ ਸੰਗਤਾਂ ਮੌਜੂਦ ਸਨ।

ਇਹ ਵੀ ਪੜ੍ਹੋ : Kangana Ranaut vs Supriya Shrinate:ਉਪ ਰਾਜਪਾਲ ਨੇ ਕਾਂਗਰਸ ਨੇਤਾ ਸੁਪ੍ਰਿਆ ਸ਼੍ਰੀਨਾਤੇ ਵੱਲੋਂ ਕੰਗਨਾ ਰਣੌਤ ਖਿਲਾਫ਼ ਕੀਤੀ ਟਿੱਪਣੀ ਦੀ ਮੰਗੀ ਰਿਪੋਰਟ

Trending news