Gurdaspur News: ਗੁਰਦਾਸਪੁਰ 'ਚ ਵਾਪਰਿਆ ਦਰਦਨਾਕ ਹਾਦਸਾ, ਪਤੀ-ਪਤਨੀ ਦੀ ਮੌਕੇ 'ਤੇ ਹੀ ਹੋਈ ਮੌਤ
Advertisement
Article Detail0/zeephh/zeephh2012125

Gurdaspur News: ਗੁਰਦਾਸਪੁਰ 'ਚ ਵਾਪਰਿਆ ਦਰਦਨਾਕ ਹਾਦਸਾ, ਪਤੀ-ਪਤਨੀ ਦੀ ਮੌਕੇ 'ਤੇ ਹੀ ਹੋਈ ਮੌਤ

Gurdaspur Accident News:ਇਸ ਹਾਦਸੇ 'ਚ ਕਾਰ 'ਚ ਜਾ ਰਹੇ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ। 

 

Gurdaspur News: ਗੁਰਦਾਸਪੁਰ 'ਚ ਵਾਪਰਿਆ ਦਰਦਨਾਕ ਹਾਦਸਾ, ਪਤੀ-ਪਤਨੀ ਦੀ ਮੌਕੇ 'ਤੇ ਹੀ ਹੋਈ ਮੌਤ

Gurdaspur Accident News:  ਪੰਜਾਬ ਵਿੱਚ ਸੜਕ ਹਾਦਸੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ। ਅੱਜ ਤਾਜਾ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ। ਦੱਸ ਦਈਏ ਕਿ ਦੇਰ ਰਾਤ ਗੁਰਦਾਸਪੁਰ ਤੋਂ ਸ਼੍ਰੀ ਹਰਗੋਬਿੰਦਪੁਰ ਨੂੰ ਜਾਂਦੀ ਮੁੱਖ ਸੜਕ 'ਤੇ ਪਿੰਡ ਬੱਬੇਹਾਲੀ ਨੇੜੇ ਦੋ ਕਾਰਾਂ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ ਕਾਰ 'ਚ ਜਾ ਰਹੇ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਇਹਨਾਂ ਦੀ ਪਹਿਚਾਣ ਕੈਪਟਨ ਜਰਨੈਲ ਸਿੰਘ ਪੁੱਤਰ ਪਿਆਰਾ ਸਿੰਘ ਅਤੇ ਰਣਜੀਤ ਕੌਰ ਪਤਨੀ ਕੈਪਟਨ ਜਰਨੈਲ ਸਿੰਘ ਵਜੋਂ ਹੋਈ ਹੈ ਜਦਕਿ ਇਨੋਵਾ ਕਾਰ ਵਿੱਚ ਸਵਾਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ:  Patiala Accident News: ਪਟਿਆਲਾ 'ਚ ਸੰਘਣੀ ਧੁੰਦ ਕਰਕੇ 3 ਗੱਡੀਆਂ ਆਪਸ 'ਚ ਟਕਰਾਈਆਂ

ਦੱਸ ਦਈਏ ਕਿ ਬਾਈਕ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਕਾਰ ਇਕ ਹੋਰ ਕਾਰ ਨਾਲ ਟਕਰਾ ਗਈ। ਪੁਲਿਸ ਨੇ ਦੋਵੇਂ ਕਾਰਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਲਾਸ਼ਾਂ ਨੂੰ ਮੁਰਦਾਘਰ ਵਿੱਚ ਰੱਖਿਆ ਗਿਆ ਹੈ।

ਜਾਣਕਾਰੀ ਅਨੁਸਾਰ ਕਾਹਨੂੰਵਾਨ ਵਾਸੀ ਜੋੜਾ ਆਪਣੀ ਬਰੇਜ਼ਾ ਕਾਰ 'ਚ ਵਿਆਹ ਦੇਖ ਕੇ ਪਠਾਨਕੋਟ ਤੋਂ ਵਾਪਸ ਆ ਰਿਹਾ ਸੀ ਕਿ ਜਦੋਂ ਉਹ ਪਿੰਡ ਬੱਬੇਹਾਲੀ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਬੇਕਾਬੂ ਮੋਟਰਸਾਈਕਲ ਨੂੰ ਬਚਾਉਂਦੇ ਹੋਏ ਉਨ੍ਹਾਂ ਦੀ ਕਾਰ ਦਰੱਖਤ ਨਾਲ ਜਾ ਟਕਰਾਈ ਅਤੇ ਇਨੋਵਾ ਕਾਰ ਨਾਲ ਟਕਰਾ ਗਈ। 

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਬ੍ਰੇਜ਼ਾ ਕਾਰ 'ਚ ਸਵਾਰ ਪਤੀ-ਪਤਨੀ ਦੋਵਾਂ ਦੀਆਂ ਲਾਸ਼ਾਂ ਨੂੰ ਉੱਥੇ ਮੌਜੂਦ ਲੋਕਾਂ ਨੇ ਬੜੀ ਮੁਸ਼ਕਿਲ ਨਾਲ ਬਾਹਰ ਕੱਢਿਆ ਪਰ ਉਦੋਂ ਤੱਕ ਦੋਵਾਂ ਦੀ ਮੌਤ ਹੋ ਚੁੱਕੀ ਸੀ।

ਇਨ੍ਹਾਂ ਦੀ ਪਛਾਣ ਕੈਪਟਨ ਜਰਨੈਲ ਸਿੰਘ ਪੁੱਤਰ ਪਿਆਰਾ ਸਿੰਘ ਅਤੇ ਰਣਜੀਤ ਕੌਰ ਪਤਨੀ ਕੈਪਟਨ ਜਰਨੈਲ ਸਿੰਘ ਵਜੋਂ ਹੋਈ ਹੈ, ਜਦਕਿ ਇਨੋਵਾ ਕਾਰ ਵਿੱਚ ਸਵਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਇਸ ਦੌਰਾਨ ਆਸ-ਪਾਸ ਦੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ।

ਇਹ ਵੀ ਪੜ੍ਹੋ: ​Punjab News: ਪੰਜਾਬ ਸਰਕਾਰ ਵੱਲੋਂ ਚਲਾਈ ਗਈ ਤੀਰਥ ਯਾਤਰਾ ਦੇ ਤਹਿਤ ਮਾਨਸਾ ਤੋਂ ਪਹਿਲੀ ਬੱਸ ਰਵਾਨਾ

ਮੌਕੇ 'ਤੇ ਪਹੁੰਚੀ ਪੁਲਿਸ ਨੇ ਦੋਵੇਂ ਕਾਰਾਂ ਨੂੰ ਕਬਜ਼ੇ 'ਚ ਲੈ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

(ਭੋਪਾਲ ਸਿੰਘ ਦੀ ਰਿਪੋਰਟ)

 

Trending news