Khemkaran News: ਮੁੰਡੇ ਨੇ ਗੁਆਢੀਆਂ ਦੀ ਕੁੜੀ ਨਾਲ ਕਰਵਾਈ ਲਵ ਮੈਰਿਜ! ਮਾਂ ਨਾਲ ਕੁੜੀ ਵਾਲਿਆਂ ਨੇ ਕਰ ਦਿੱਤਾ...
Advertisement
Article Detail0/zeephh/zeephh2190843

Khemkaran News: ਮੁੰਡੇ ਨੇ ਗੁਆਢੀਆਂ ਦੀ ਕੁੜੀ ਨਾਲ ਕਰਵਾਈ ਲਵ ਮੈਰਿਜ! ਮਾਂ ਨਾਲ ਕੁੜੀ ਵਾਲਿਆਂ ਨੇ ਕਰ ਦਿੱਤਾ...

Khemkaran News: ਲੋਕਾਂ ਨੇ ਨਾ ਸਿਰਫ ਸਰੀਰ ਢੱਕਣ ਦਾ ਯਤਨ ਕਰਦੀ ਔਰਤ ਕੋਲੋਂ ਕੱਪੜੇ ਖੋਹ ਕੇ ਗਲੀਆਂ 'ਚ ਭਜਾ-ਭਜਾ ਉਸ ਦੀ ਵੀਡੀਓ ਬਣਾਈ, ਸਗੋਂ ਮਹਿਲਾਂ ਦੀ ਵੀਡੀਓ ਨੂੰ ਸ਼ੋਸ਼ਲ ਮੀਡੀਆ 'ਤੇ ਵਾਇਰਲ ਵੀ ਕਰ ਦਿੱਤਾ। 

Khemkaran News: ਮੁੰਡੇ ਨੇ ਗੁਆਢੀਆਂ ਦੀ ਕੁੜੀ ਨਾਲ ਕਰਵਾਈ ਲਵ ਮੈਰਿਜ! ਮਾਂ ਨਾਲ ਕੁੜੀ ਵਾਲਿਆਂ ਨੇ ਕਰ ਦਿੱਤਾ...

Khemkaran News:ਤਰਨਤਾਰਨ ਦੇ ਅਧੀਨ ਆਉਂਦੇ ਸਰਹੱਦੀ ਕਸਬਾ ਵਲਟੋਹਾ 'ਚ ਉਸ ਵੇਲੇ ਇਨਸਾਨੀਅਤ ਸ਼ਰਮਸਾਰ ਹੋ ਗਈ, ਜਦੋਂ ਗੁਆਂਢੀਆਂ ਦੀ ਕੁੜੀ ਨੂੰ ਭਜਾ ਕੇ ਕੋਰਟ ਮੈਰਿਜ ਕਰਵਾਉਣ ਵਾਲੇ ਮੁੰਡੇ ਦੀ ਮਾਂ ਨੂੰ ਕੁੜੀ ਦੇ ਮਾਪਿਆਂ ਨੇ ਕਥਿਤ ਤੌਰ 'ਤੇ ਕੁੱਟ ਮਾਰ ਕੀਤੀ ਗਏ ਅਤੇ  ਸ਼ਰੇਆਮ ਅਰਧ ਨਗਨ ਕਰ ਦਿੱਤਾ।

ਲੋਕਾਂ ਨੇ ਨਾ ਸਿਰਫ ਸਰੀਰ ਢੱਕਣ ਦਾ ਯਤਨ ਕਰਦੀ ਔਰਤ ਕੋਲੋਂ ਕੱਪੜੇ ਖੋਹ ਕੇ ਗਲੀਆਂ 'ਚ ਭਜਾ-ਭਜਾ ਉਸ ਦੀ ਵੀਡੀਓ ਬਣਾਈ, ਸਗੋਂ ਮਹਿਲਾਂ ਦੀ ਵੀਡੀਓ ਨੂੰ ਸ਼ੋਸ਼ਲ ਮੀਡੀਆ 'ਤੇ ਵਾਇਰਲ ਵੀ ਕਰ ਦਿੱਤਾ। ਵੀਡੀਓ ਦੇਖਿਆ ਜਾ ਸਕਦਾ ਹੈ ਕਿ ਔਰਤ ਕੈਮਰੇ ਤੋਂ ਬਚਣ ਲਈ ਲੋਕਾਂ ਦੀਆਂ ਦੁਕਾਨਾਂ 'ਚ ਵੀ ਲੁਕਣ ਦਾ ਯਤਨ ਕਰਦੀ ਰਹੀ।

ਥਾਣਾ ਵਲਟੋਹਾ ਦੀ ਪੁਲਿਸ ਨੇ ਇਸ ਸ਼ਰਮਨਾਕ ਘਟਨਾ ਨੂੰ ਅੰਜਾਮ ਦੇਣ ਦੇ ਮਾਮਲੇ 'ਚ ਇਕ ਹੀ ਪਰਿਵਾਰ ਦੇ ਤਿੰਨ ਜੀਆਂ ਸਮੇਤ ਦੋ ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿੱਚ ਪਿੰਡ ਵਲਟੋਹਾ ਦੀ ਰਹਿਣ ਵਾਲੀ ਔਰਤ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੋਸ਼ ਲਾਇਆ ਕਿ ਉਸ ਦੇ ਲੜਕੇ ਨੇ ਗੁਆਂਢ ਰਹਿੰਦੀ ਲੜਕੀ ਨਾਲ ਕਰੀਬ ਇਕ ਮਹੀਨਾ ਪਹਿਲਾਂ ਵਿਆਹ ਕਰਵਾ ਲਿਆ ਸੀ।

ਇਸ ਦੀ ਰੰਜਿਸ਼ ਦੇ ਚੱਲਦਿਆਂ 31 ਮਾਰਚ ਦੀ ਸ਼ਾਮ ਲੜਕੀ ਦੇ ਭਰਾ 'ਤੇ ਮਾਂ ਤੋਂ ਇਲਾਵਾ ਦੋ ਅਣਪਛਾਤੇ ਵਿਅਕਤੀ ਉਨ੍ਹਾਂ ਦੇ ਘਰ ਦੇ ਬਾਹਰ ਆ ਕੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਉਹ ਘਰੋਂ ਬਾਹਰ ਆਈ ਤਾਂ ਉਕਤ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕਰਨ ਤੋਂ ਇਲਾਵਾ ਉਸ ਦੇ ਕੱਪੜੇ ਪਾੜ ਕੇ ਉਸ ਨੂੰ ਪੂਰੀ ਤਰ੍ਹਾਂ ਅਰਧ ਨਗਨ ਕਰ ਦਿੱਤਾ।

ਉਧਰ ਇਸ ਮਾਮਲੇ ਸਬੰਧੀ ਥਾਣਾ ਵਲਟੋਹਾ ਦੀ ਐਸ.ਐਚ.ਓ ਸੁਨੀਤਾ ਬਾਵਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਪਰਮਜੀਤ ਸਿੰਘ ਨੇ ਪੀੜਤ ਔਰਤ ਸ਼ਿਕਾਇਤ 'ਤੇ ਸ਼ਰਨਜੀਤ ਸਿੰਘ ਉਰਫ਼ ਸੰਨੀ, ਗੁਰਚਰਨ ਸਿੰਘ, ਕੁਲਵਿੰਦਰ ਕੌਰ ਉਰਫ਼ ਮਾਣੀ ਅਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ 354, 354ਬੀ, 354ਡੀ ਅਤੇ 149 ਆਈਪੀਸੀ ਅਧੀਨ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

Trending news