Pearl Scam: ਹੁਣ SIT ਕਰੇਗੀ 60 ਹਜ਼ਾਰ ਕਰੋੜ ਦੇ ਘੁਟਾਲੇ ਦੀ ਜਾਂਚ; ਜਾਣੋ ਪੂਰਾ ਮਾਮਲਾ
Advertisement
Article Detail0/zeephh/zeephh1713181

Pearl Scam: ਹੁਣ SIT ਕਰੇਗੀ 60 ਹਜ਼ਾਰ ਕਰੋੜ ਦੇ ਘੁਟਾਲੇ ਦੀ ਜਾਂਚ; ਜਾਣੋ ਪੂਰਾ ਮਾਮਲਾ

Pearl Scam News: ਜਦੋਂ ਪੈਸੇ ਵਾਪਸ ਕਰਨ ਦਾ ਸਮਾਂ ਆਇਆ ਤਾਂ ਕੰਪਨੀ ਨੇ ਪਿੱਛੇ ਹਟਣਾ ਸ਼ੁਰੂ ਕਰ ਦਿੱਤਾ। ਫਿਰ ਸੇਬੀ ਨੇ ਇਸ ਮਾਮਲੇ ਵਿੱਚ ਦਖਲ ਦਿੱਤਾ ਅਤੇ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ।

Pearl Scam: ਹੁਣ SIT ਕਰੇਗੀ 60 ਹਜ਼ਾਰ ਕਰੋੜ ਦੇ ਘੁਟਾਲੇ ਦੀ ਜਾਂਚ; ਜਾਣੋ ਪੂਰਾ ਮਾਮਲਾ

Pearl Scam News: ਵਿਜੀਲੈਂਸ ਨੇ ਪਰਲਜ਼ ਗਰੁੱਪ ਦੇ 60,000 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਹੈ। ਹੁਣ SIT ਇਸ ਪੂਰੇ ਮਾਮਲੇ ਦੀ ਜਾਂਚ ਕਰੇਗੀ। ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਦੇ ਡਾਇਰੈਕਟਰ ਰਾਹੁਲ ਐੱਸ. ਦੀ ਅਗਵਾਈ 'ਚ ਵਿਸ਼ੇਸ਼ ਜਾਂਚ ਟੀਮ (SIT, ) ਗਠਿਤ ਕੀਤੀ ਗਈ ਅਤੇ ਇਸ ਟੀਮ 'ਚ 6 ਅਧਿਕਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ।

ਪਰਲਜ਼ ਐਗਰੋ ਕਾਰਪੋਰੇਸ਼ਨ ਲਿਮਿਟੇਡ (PACL) ਨੂੰ ਪਰਲਜ਼ ਗਰੁੱਪ ਗਰੁੱਪ ਵਜੋਂ ਵੀ ਜਾਣਿਆ ਜਾਂਦਾ ਹੈ। ਇਸ ਗਰੁੱਪ ਨੇ ਪੰਜਾਬ ਸਮੇਤ ਦੇਸ਼ ਭਰ ਦੇ ਪੰਜ ਕਰੋੜ ਆਮ ਲੋਕਾਂ ਤੋਂ ਖੇਤੀ ਅਤੇ ਰੀਅਲ ਅਸਟੇਟ ਵਰਗੇ ਕਾਰੋਬਾਰਾਂ ਵਿੱਚ ਪੈਸਾ ਲਾਉਣ ਦੇ ਨਾਂ 'ਤੇ 60,000 ਕਰੋੜ ਰੁਪਏ ਇਕੱਠੇ ਕੀਤੇ ਸਨ।

ਜਾਣੋ ਪੂਰਾ ਮਾਮਲਾ (Pearl Scam)  
ਦੱਸ ਦੇਈਏ ਕਿ ਪਰਲਜ਼ ਗਰੁੱਪ ਨੇ ਪੰਜਾਬ ਸਮੇਤ ਦੇਸ਼ ਭਰ ਦੇ 5 ਕਰੋੜ ਆਮ ਲੋਕਾਂ ਤੋਂ ਖੇਤੀ ਅਤੇ ਰੀਅਲ ਅਸਟੇਟ ਵਰਗੇ ਕਾਰੋਬਾਰਾਂ 'ਚ ਪੈਸਾ ਲਗਾਉਣ ਦੇ ਨਾਂ 'ਤੇ 60,000 ਕਰੋੜ ਰੁਪਏ ਇਕੱਠੇ ਕੀਤੇ, ਜਿਸ 'ਚੋਂ ਇਕੱਲੇ ਪੰਜਾਬ 'ਚ ਕਰੀਬ 10 ਲੱਖ ਲੋਕਾਂ ਨਾਲ ਠੱਗੀ ਹੋਈ ਹੈ। ਕੰਪਨੀ ਨੇ ਇਹ ਨਿਵੇਸ਼ 18 ਸਾਲਾਂ ਦੀ ਮਿਆਦ ਵਿੱਚ ਗੈਰ-ਕਾਨੂੰਨੀ ਢੰਗ ਨਾਲ ਹਾਸਲ ਕੀਤਾ। 

ਇਹ ਵੀ ਪੜ੍ਹੋ: Wrestlers Protest: ਪਹਿਲਵਾਨਾਂ ਦੇ ਸਮਰਥਨ 'ਚ ਆਏ ਬਾਬਾ ਰਾਮਦੇਵ;  ਦਿੱਤਾ ਵੱਡਾ ਬਿਆਨ!

ਜਦੋਂ ਪੈਸੇ ਵਾਪਸ ਕਰਨ ਦਾ ਸਮਾਂ ਆਇਆ ਤਾਂ ਕੰਪਨੀ ਨੇ ਪਿੱਛੇ ਹਟਣਾ ਸ਼ੁਰੂ ਕਰ ਦਿੱਤਾ। ਫਿਰ ਸੇਬੀ ਨੇ ਇਸ ਮਾਮਲੇ ਵਿੱਚ ਦਖਲ ਦਿੱਤਾ ਅਤੇ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਧੋਖਾਧੜੀ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਗਰੁੱਪ ਦੀਆਂ ਜਾਇਦਾਦਾਂ ਵੇਚ ਕੇ ਲੋਕਾਂ ਦੇ ਪੈਸੇ ਦੀ ਭਰਪਾਈ ਕਰਨ ਦਾ ਵਾਅਦਾ ਕੀਤਾ ਸੀ।

ਇਹ ਵੀ ਪੜ੍ਹੋ: ਗੈਂਗਸਟਰ ਸੰਪਤ ਨਹਿਰਾ 'ਤੇ ਸੱਤ ਸਾਲ ਪੁਰਾਣੇ ਮਾਮਲੇ 'ਚ ਦੋਸ਼ ਤੈਅ, 1 ਜੁਲਾਈ ਤੋਂ ਸ਼ੁਰੂ ਹੋਵੇਗੀ ਸੁਣਵਾਈ

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਪਰਲਜ਼ ਗਰੁੱਪ ਦੀ ਧੋਖਾਧੜੀ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਪਰਲਜ਼ ਗਰੁੱਪ ਦੀਆਂ ਜਾਇਦਾਦਾਂ ਵੇਚ ਕੇ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ। ਪੰਜ ਦਿਨ ਪਹਿਲਾਂ ਬੀਓਆਈ ਨੇ ਪਰਲ ਘੁਟਾਲੇ ਸਬੰਧੀ ਫਿਰੋਜ਼ਪੁਰ ਜ਼ਿਲ੍ਹੇ ਦੇ ਜੀਰਾ ਥਾਣੇ ਵਿੱਚ ਦਰਜ ਐਫਆਈਆਰ ਨੰਬਰ 79 (2020) ਅਤੇ ਸਟੇਟ ਕ੍ਰਾਈਮ ਪੁਲੀਸ ਸਟੇਸ਼ਨ, ਮੁਹਾਲੀ ਵਿੱਚ ਦਰਜ ਐਫਆਈਆਰ ਨੰਬਰ 1/2023 ਦੀ ਜਾਂਚ ਵਿਜੀਲੈਂਸ ਨੂੰ ਸੌਂਪੀ ਸੀ।

Trending news