Punjab News: ਗੁਰਦਾਸਪੁਰ ਦੇ ਨੌਜਵਾਨ ਦੀ ਬਹਿਰੀਨ ਵਿੱਚ ਮੌਤ, ਪਰਿਵਾਰ ਵੱਲੋਂ ਸਰਕਾਰ ਤੋਂ ਮ੍ਰਿਤਕ ਦੇਹ ਵਤਨ ਲਿਆਉਣ ਦੀ ਮੰਗ
Advertisement
Article Detail0/zeephh/zeephh1939172

Punjab News: ਗੁਰਦਾਸਪੁਰ ਦੇ ਨੌਜਵਾਨ ਦੀ ਬਹਿਰੀਨ ਵਿੱਚ ਮੌਤ, ਪਰਿਵਾਰ ਵੱਲੋਂ ਸਰਕਾਰ ਤੋਂ ਮ੍ਰਿਤਕ ਦੇਹ ਵਤਨ ਲਿਆਉਣ ਦੀ ਮੰਗ

Gurdaspur News: ਉਸ ਨੇ ਦੱਸਿਆ ਕਿ ਉਸ ਨੂੰ ਬਹਿਰੀਨਤੋਂ ਆਏ ਫੋਨ ਰਾਹੀ ਪਤਾ ਲੱਗਾ ਕਿ ਉਸ ਦਾ ਪਤੀ ਬਲਵਿੰਦਰ ਸਿੰਘ ਪੁੱਤਰ ਸੰਤੋਖ ਸਿੰਘ ਜੋ ਕੰਪਨੀ ਵਿੱਚ ਕੰਮ ਕਰਦਾ ਸੀ ਦੋ ਦਿਨ ਪਹਿਲਾਂ ਬਿਮਾਰ ਹੋਣ ਉਪਰੰਤ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਸ ਦੀ ਮੌਤ ਹੋਣ ਸਬੰਧੀ ਜਾਣਕਾਰੀ ਦਿੱਤੀ ਗਈ ਹੈ। 

 

Punjab News: ਗੁਰਦਾਸਪੁਰ ਦੇ ਨੌਜਵਾਨ ਦੀ ਬਹਿਰੀਨ ਵਿੱਚ ਮੌਤ, ਪਰਿਵਾਰ ਵੱਲੋਂ ਸਰਕਾਰ ਤੋਂ ਮ੍ਰਿਤਕ ਦੇਹ ਵਤਨ ਲਿਆਉਣ ਦੀ ਮੰਗ

Gurdaspur News: ਵਿਦੇਸ਼ਾਂ ‘ਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਅੱਜ ਤਾਜਾ ਮਾਮਲਾ ਬਹਿਰੀਨ ਤੋਂ ਸਾਹਮਣੇ ਆਇਆ ਹੈ ਜਿੱਥੇ ਗੁਰਦਾਸਪੁਰ ਦੇ ਨੌਜਵਾਨ ਦੀ ਮੌਤ ਹੋ ਗਈ। ਦੱਸ ਦਈਏ ਕਿ ਗੁਰਦਾਸਪੁਰ ਦੇ ਨਜ਼ਦੀਕ ਪੈਂਦੇ ਪਿੰਡ ਭੋਜਰਾਜ ਦੇ ਰੋਜ਼ੀ ਰੋਟੀ ਕਮਾਉਣ ਗਏ ਨੌਜਵਾਨ ਦੀ ਬਹਿਰੀਨ ਵਿੱਚ ਮੌਤ ਹੋ ਜਾਣ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਤੇ ਮ੍ਰਿਤਕ ਨੌਜਵਾਨ ਦੀ ਬਲਵਿੰਦਰ ਸਿੰਘ ਦੀ ਪਤਨੀ ਗੁਰਵਿੰਦਰ ਕੌਰ ਵਾਸੀ ਭੋਜਰਾਜ ਨੇ ਦੱਸਿਆ ਕਿ ਉਸ ਦਾ ਪਤੀ ਰੋਜ਼ੀ ਰੋਟੀ ਕਮਾਉਣ ਲਈ ਅਪ੍ਰੈਲ 2022 ਨੂੰ ਬਹਿਰੀਨ ਗਿਆ ਸੀ। 

ਉਸ ਨੇ ਦੱਸਿਆ ਕਿ ਉਸ ਨੂੰ ਬਹਿਰੀਨ ਤੋਂ ਆਏ ਫੋਨ ਰਾਹੀ ਪਤਾ ਲੱਗਾ ਕਿ ਉਸ ਦਾ ਪਤੀ ਬਲਵਿੰਦਰ ਸਿੰਘ ਪੁੱਤਰ ਸੰਤੋਖ ਸਿੰਘ ਜੋ ਕੰਪਨੀ ਵਿੱਚ ਕੰਮ ਕਰਦਾ ਸੀ ਦੋ ਦਿਨ ਪਹਿਲਾਂ ਬਿਮਾਰ ਹੋਣ ਉਪਰੰਤ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਸ ਦੀ ਮੌਤ ਹੋਣ ਸਬੰਧੀ ਜਾਣਕਾਰੀ ਦਿੱਤੀ ਗਈ ਹੈ। 

ਇਹ ਵੀ ਪੜ੍ਹੋ:  Punjab Diwas 2023: ਆਖ਼ਰ ਪੰਜਾਬ ਦਾ ਇਤਿਹਾਸ ਕੀ ਹੈ? 1 ਨਵੰਬਰ, ਅੱਜ ਦੇ ਦਿਨ ਭਾਰਤ ਵਿੱਚ ਕੀ ਹੋਏ ਇਤਿਹਾਸਕ ਬਦਲਾਅ

ਉਸਨੇ ਕਿਹਾ ਕਿ ਅਜੇ ਤੱਕ ਮੌਤ ਦਾ ਪੂਰਾ ਕਾਰਨ ਵੀ ਨਹੀਂ ਪਤਾ ਲੱਗ ਸਕਿਆ। ਉਸ ਨੇ ਦੱਸਿਆ ਕਿ ਪਤੀ ਦੀ ਮੌਤ ਹੋਣ ਤੇ ਉਹਨਾਂ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਗੁਰਵਿੰਦਰ ਸਿੰਘ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਦੇ ਦੋ ਭਰਾਵਾਂ ਅਤੇ ਪਿਓ ਦੀ ਮੌਤ ਵੀ ਪਿਛਲੇ ਸਮੇਂ ਹੋ ਚੁੱਕੀਆਂ ਹਨ ਅਤੇ ਉਹਨਾਂ ਦੇ ਪਰਿਵਾਰ ਦਾ ਕੇਵਲ ਬਲਵਿੰਦਰ ਸਿੰਘ ਹੀ ਇੱਕ ਸਹਾਰਾ ਸੀ। ਗੁਰਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪਤੀ 6ਸਾਲਾਂ ਦੀ ਬੇਟੀ ਤੇ 4 ਸਾਲਾਂ ਦੇ ਬੇਟੇ ਨੂੰ ਛੱਡ ਗਿਆ।  ਇਸ ਮੌਕੇ ਤੇ ਗੁਰਵਿੰਦਰ ਕੌਰ ਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੇ ਪਤੀ ਦੀ ਮ੍ਰਿਤਕ ਦੇਹ ਨੂੰ ਉਸ ਤੇ ਜੱਦੀ ਪਿੰਡ ਪਹੁੰਚਾਇਆ ਜਾਵੇ।

ਇਹ ਵੀ ਪੜ੍ਹੋ: Ferozepur News: ਫ਼ਿਰੋਜ਼ਪੁਰ 'ਚ ਸ਼ਰੇਅਮ ਸੂਟਰ ਲਾਡੀ ਸ਼ੇਰ ਖਾਂ ਦਾ ਗੋਲੀਆਂ ਮਾਰ ਕੇ ਕਤਲ 
https://zeenews.india.com/hindi/zeephh/punjab/punjab-ferozepur-shooter-l...

(ਗੁਰਦਾਸਪੁਰ ਤੋਂ ਭੋਪਾਲ਼ ਸਿੰਘ ਦੀ ਰਿਪੋਰਟ)

Trending news