Parkash Singh Badal News: ਸ੍ਰੀ ਕੀਰਤਪੁਰ ਸਾਹਿਬ ਵਿਖੇ ਪ੍ਰਕਾਸ਼ ਸਿੰਘ ਬਾਦਲ ਦੇ ਫੁੱਲ ਕੀਤੇ ਜਲ ਪ੍ਰਵਾਹ
Advertisement
Article Detail0/zeephh/zeephh1678659

Parkash Singh Badal News: ਸ੍ਰੀ ਕੀਰਤਪੁਰ ਸਾਹਿਬ ਵਿਖੇ ਪ੍ਰਕਾਸ਼ ਸਿੰਘ ਬਾਦਲ ਦੇ ਫੁੱਲ ਕੀਤੇ ਜਲ ਪ੍ਰਵਾਹ

Parkash Singh Badal News: ਅੰਤਿਮ ਸੰਸਕਾਰ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਨੂੰ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ ਅਤੇ ਇਸ ਮੌਕੇ 30 ਮੁਲਾਜ਼ਮਾਂ ਵੱਲੋਂ 3-3 ਰਾਉਂਡ ਫਾਇਰ ਕਰਕੇ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ ਗਈ।

Parkash Singh Badal News: ਸ੍ਰੀ ਕੀਰਤਪੁਰ ਸਾਹਿਬ ਵਿਖੇ ਪ੍ਰਕਾਸ਼ ਸਿੰਘ ਬਾਦਲ ਦੇ ਫੁੱਲ ਕੀਤੇ ਜਲ ਪ੍ਰਵਾਹ

Punjab's Parkash Singh Badal News Today: ਅੱਜ ਯਾਨੀ ਬੁੱਧਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਜਿਨ੍ਹਾਂ ਨੂੰ 'ਬਾਬਾ ਬੋਹੜ' ਵਜੋਂ ਵੀ ਜਾਣਿਆ ਜਾਂਦਾ ਹੈ, ਉਨ੍ਹਾਂ ਦੇ ਫੁੱਲ  ਸ੍ਰੀ ਕੀਰਤਪੁਰ ਸਾਹਿਬ (Sri Kiratpur Sahib)  ਵਿਖੇ ਜਲ ਪ੍ਰਵਾਹ ਕੀਤੇ ਗਏ। ਇਸ ਦੌਰਾਨ ਪੂਰਾ ਬਾਦਲ ਪਰਿਵਾਰ ਮੌਜੂਦ ਸੀ।  

ਪ੍ਰਕਾਸ਼ ਸਿੰਘ ਬਾਦਲ ਦੇ ਫੁੱਲ ਧਾਰਮਿਕ ਰੀਤੀ ਰਿਵਾਜ਼ਾਂ ਨਾਲ ਸ੍ਰੀ ਕੀਰਤਪੁਰ ਸਾਹਿਬ (Sri Kiratpur Sahib) ਲਿਆਂਦੇ ਗਏ ਅਤੇ ਪੂਰੀ ਸ਼ਰਧਾ ਨਾਲ ਜਲ ਪ੍ਰਵਾਹ ਕੀਤੇ ਗਏ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਤੇ ਹੋਰ ਪਰਿਵਾਰ ਦੇ ਮੈਂਬਰ ਭਾਵੁਕ ਨਜ਼ਰ ਆਏ। 

ਦੱਸ ਦਈਏ ਕਿ 25 ਅਪ੍ਰੈਲ 2023 ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal News) ਦਾ ਲੰਬੀ ਬਿਮਾਰੀ ਤੋਂ ਬਾਅਦ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। ਇਸ ਮਗਰੋਂ ਪੂਰੇ ਪੰਜਾਬ ਵਿੱਚ ਸੋਗ ਦੀ ਲਹਿਰ ਫੈਲ ਗਈ ਸੀ। 27 ਅਪ੍ਰੈਲ ਨੂੰ ਪ੍ਰਕਾਸ਼ ਸਿੰਘ ਬਾਦਲ ਦਾ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦੌਰਾਨ ਹਜ਼ਾਰਾਂ ਨਮ ਅੱਖਾਂ ਨੇ ਉਨ੍ਹਾਂ ਨੂੰ ਆਖਰੀ ਅਲਵਿਦਾ ਕਿਹਾ।

ਸੁਖਬੀਰ ਸਿੰਘ ਬਾਦਲ, ਮਨਪ੍ਰੀਤ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਪ੍ਰਕਾਸ਼ ਸਿੰਘ ਬਾਦਲ ਦੀ ਅਰਥੀ ਨੂੰ ਮੋਢਾ ਦਿੱਤਾ ਸੀ। ਬਾਦਲ ਪਰਿਵਾਰ ਦੇ ਘਰ ਤੋਂ ਇੱਕ ਕਿਲੋਮੀਟਰ ਦੀ ਦੂਰੀ 'ਤੇ ਕਿੰਨੂ ਦਾ ਬਾਗ ਕੱਟਿਆ ਗਿਆ ਜਿੱਥੇ ਪ੍ਰਕਾਸ਼ ਸਿੰਘ ਬਾਦਲ ਪੰਜ ਤੱਤਾਂ ਵਿੱਚ ਵਿਲੀਨ ਹੋ ਗਏ। 

ਇਹ ਵੀ ਪੜ੍ਹੋ: Balwant Singh Rajoana News: ਵੱਡੀ ਖ਼ਬਰ! ਬਲਵੰਤ ਸਿੰਘ ਰਾਜੋਆਣਾ ਨੂੰ ਨਹੀਂ ਮਿਲੀ ਕੋਈ ਰਾਹਤ

ਸਾਬਕਾ ਉਪ ਮੁੱਖ ਮੰਤਰੀ ਅਤੇ ਪ੍ਰਕਾਸ਼ ਸਿੰਘ ਬਾਦਲ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਨੇ ਚਿਖਾ ਨੂੰ ਅਗਨੀ ਦਿੱਤੀ। ਅੰਤਿਮ ਸੰਸਕਾਰ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਨੂੰ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ ਅਤੇ ਇਸ ਮੌਕੇ 30 ਮੁਲਾਜ਼ਮਾਂ ਵੱਲੋਂ 3-3 ਰਾਉਂਡ ਫਾਇਰ ਕਰਕੇ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ ਗਈ।

ਇਨ੍ਹਾਂ ਹੀ ਨਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਦਫਤਰ ਪੁੱਜੇ ਜਿੱਥੇ ਉਨ੍ਹਾਂ 'ਬਾਬਾ ਬੋਹੜ' ਨੂੰ ਸ਼ਰਧਾਂਜਲੀ ਭੇਂਟ ਕੀਤੀ। 

ਇਹ ਵੀ ਪੜ੍ਹੋ:  Punjab News: ਮੋਗਾ 'ਚ ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀ ਗੋਲੀ, ਇੱਕ ਦੀ ਮੌਤ

Punjab's Parkash Singh Badal News Today: 

(For more Punjabi news today apart from Parkash Singh Badal, stay tuned to Zee PHH)

Trending news