Punjab News: ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ
Advertisement
Article Detail0/zeephh/zeephh1963906

Punjab News: ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ

Punjab News:  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਲੀਗਲ ਨੋਟਿਸ ਭੇਜਿਆ ਗਿਆ ਹੈ।

Punjab News: ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਲੀਗਲ ਨੋਟਿਸ ਭੇਜਿਆ ਗਿਆ ਹੈ। ਲੁਧਿਆਣਾ ਵਿੱਚ 1 ਨਵੰਬਰ ਨੂੰ ਹੋਈ ਖੁੱਲ੍ਹੀ ਬਹਿਸ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਉੱਪਰ ਬਾਲਾਸਰ ਨਹਿਰ ਤੇ ਟਰਾਂਸਪੋਰਟ ਕੰਪਨੀ ਨੂੰ ਲੈ ਕੇ ਲਗਾਏ ਗਏ ਦੋਸ਼ਾਂ ਉਤੇ ਲੀਗਲ ਨੋਟਿਸ ਭੇਜਿਆ ਗਿਆ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਨੋਟਿਸ 2 ਨਵੰਬਰ ਨੂੰ ਲੁਧਿਆਣਾ ਵਿਖੇ 'ਮੈਂ ਪੰਜਾਬ ਬੋਲਦਾ ਹਾਂ' ਦੇ ਸਿਰਲੇਖ 'ਤੇ ਖੁੱਲ੍ਹੀ ਬਹਿਸ ਦੌਰਾਨ ਮੁੱਖ ਮੰਤਰੀ ਵੱਲੋਂ ਬਾਦਲ ਪਰਿਵਾਰ ਵਿਰੁੱਧ ਕੀਤੀ ਗਈ ਟਿੱਪਣੀ ਨੂੰ ਲੈ ਕੇ ਭੇਜਿਆ ਗਿਆ ਹੈ। ਇਸ ਬਹਿਸ ਵਿੱਚ ਭਗਵੰਤ ਮਾਨ ਨੇ ਅਕਾਲੀ ਦਲ ਦੇ ਨਾਲ-ਨਾਲ ਕਾਂਗਰਸ 'ਤੇ ਵੀ ਸਵਾਲ ਚੁੱਕੇ ਸਨ। ਸੁ

ਖਬੀਰ ਨੇ ਕਿਹਾ ਕਿ ਖੁੱਲ੍ਹੀ ਬਹਿਸ 'ਚ ਭਗਵੰਤ ਮਾਨ ਨੇ ਸਟੇਜ ਤੋਂ ਸਭ ਦੇ ਸਾਹਮਣੇ ਕਿਹਾ ਕਿ ਬਾਲਾਸਰ 'ਚ ਬਾਦਲ ਪਰਿਵਾਰ ਦਾ ਖੇਤ ਹੈ ਅਤੇ ਬਾਦਲ ਪਰਿਵਾਰ ਦੇ ਖੇਤਾਂ ਲਈ ਨਹਿਰ ਬਣਾਈ ਗਈ ਸੀ। ਭਗਵੰਤ ਮਾਨ ਨੂੰ ਭੇਜੇ ਨੋਟਿਸ ਵਿੱਚ ਸੁਖਬੀਰ ਨੇ ਕਿਹਾ ਹੈ ਕਿ ਜੋ ਨਹਿਰ ਬਣੀ ਸੀ, ਉਸ ਦਾ ਕੰਮ 1955 ਵਿੱਚ ਸ਼ੁਰੂ ਹੋਇਆ ਸੀ। ਉਸ ਸਮੇਂ ਹਰਿਆਣਾ ਵੀ ਨਹੀਂ ਬਣਿਆ ਸੀ। ਭਗਵੰਤ ਮਾਨ ਨੇ ਝੂਠੇ ਦੋਸ਼ ਲਗਾ ਕੇ ਆਪਣੇ ਪਰਿਵਾਰ ਦੀ ਸਾਖ ਨੂੰ ਠੇਸ ਪਹੁੰਚਾਈ ਹੈ। ਉਸ ਨੂੰ ਇਸ ਲਈ 5 ਦਿਨਾਂ ਦੇ ਅੰਦਰ ਸਭ ਦੇ ਸਾਹਮਣੇ ਮੁਆਫੀ ਮੰਗਣੀ ਚਾਹੀਦੀ ਹੈ।

ਇਹ ਵੀ ਪੜ੍ਹੋ : Sri Muktsar News: ਰਾਜਸਥਾਨ ਦੇ ਸਖ਼ਸ਼ ਨੇ 3 ਬੱਚਿਆਂ ਸਮੇਤ ਨਹਿਰ 'ਚ ਮਾਰੀ ਛਾਲ; ਪੁਲਿਸ ਭਾਲ 'ਚ ਜੁੱਟੀ

ਕਾਬਿਲੇਗੌਰ ਹੈ ਕਿ ਨੋਟਿਸ ਜਾਰੀ ਕਰਨ ਤੋਂ ਪਹਿਲਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਅਕਾਲੀ ਦਲ ਬਾਰੇ ਕਹੇ ਗਏ ਸ਼ਬਦਾਂ ਲਈ ਮੁਆਫੀ ਮੰਗਣ ਲਈ ਕਿਹਾ ਸੀ। ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਸੀਐਮ ਮਾਨ ਦੀਆਂ ਦੋ ਗੱਲਾਂ ਨਿੱਜੀ ਹਮਲੇ ਹਨ, ਜੋ ਕਿ ਪੂਰੀ ਤਰ੍ਹਾਂ ਝੂਠ ਹਨ। ਜੇਕਰ CM ਮਾਨ ਨੇ ਅਗਲੇ 10 ਦਿਨਾਂ 'ਚ ਮੁਆਫੀ ਨਾ ਮੰਗੀ ਤਾਂ ਉਨ੍ਹਾਂ ਖਿਲਾਫ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : Delhi Pollution: ਦਿੱਲੀ ਦੀ ਹਵਾ ਹੋਈ ਜਹਿਰੀਲੀ, ਲੋਕਾਂ ਨੂੰ ਸਾਹ ਲੈਣ ਵਿੱਚ ਹੋ ਰਹੀ ਦਿੱਕਤ, ਜਾਣੋ ਕੀ ਹੈ ਅੱਜ ਦਾ AQI

Trending news