Bhagwant On Kejriwal: ਅਰਵਿੰਦ ਕੇਜਰੀਵਾਲ ਨੂੰ ਮਿਲੀ ਜਮਾਨਤ, ਲੋਕਤੰਤਰ ਨੂੰ ਬਚਾਉਣ ਦੀ ਲੜਾਈ ਹੋਰ ਜ਼ੋਰ ਨਾਲ ਲੜਾਂਗੇ- CM ਮਾਨ
Advertisement
Article Detail0/zeephh/zeephh2242555

Bhagwant On Kejriwal: ਅਰਵਿੰਦ ਕੇਜਰੀਵਾਲ ਨੂੰ ਮਿਲੀ ਜਮਾਨਤ, ਲੋਕਤੰਤਰ ਨੂੰ ਬਚਾਉਣ ਦੀ ਲੜਾਈ ਹੋਰ ਜ਼ੋਰ ਨਾਲ ਲੜਾਂਗੇ- CM ਮਾਨ

 ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। 'ਆਪ' ਪਾਰਟੀ ਦੇ ਆਗੂ ਸਮੇਤ ਵਿਰੋਧੀ ਧਿਰ ਇੰਡੀਆ ਗਠਜੋੜ ਦੇ ਆਗੂ ਨੇ ਕੇਜਰੀਵਾਲ ਨੂੰ ਮਿਲੀ ਜ਼ਮਾਨਤ 'ਤੇ ਖੁਸ਼ੀ ਜ਼ਾਹਰ ਕੀਤੀ ਹੈ।

Bhagwant On Kejriwal: ਅਰਵਿੰਦ ਕੇਜਰੀਵਾਲ ਨੂੰ ਮਿਲੀ ਜਮਾਨਤ, ਲੋਕਤੰਤਰ ਨੂੰ ਬਚਾਉਣ ਦੀ ਲੜਾਈ ਹੋਰ ਜ਼ੋਰ ਨਾਲ ਲੜਾਂਗੇ- CM ਮਾਨ

Bhagwant On Kejriwal: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। 'ਆਪ' ਪਾਰਟੀ ਦੇ ਆਗੂ ਸਮੇਤ ਵਿਰੋਧੀ ਧਿਰ ਇੰਡੀਆ ਗਠਜੋੜ ਦੇ ਆਗੂ ਨੇ ਕੇਜਰੀਵਾਲ ਨੂੰ ਮਿਲੀ ਜ਼ਮਾਨਤ 'ਤੇ ਖੁਸ਼ੀ ਜ਼ਾਹਰ ਕੀਤੀ ਹੈ।

ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਦਿੱਲੀ ਇਕਾਈ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਅੱਜ ਸੁਪਰੀਮ ਕੋਰਟ ਨੇ ਦੇਸ਼ ਅਤੇ ਲੋਕਤੰਤਰ ਨੂੰ ਪਿਆਰ ਕਰਨ ਵਾਲੇ ਲੋਕਾਂ ਦੇ ਦਿਲਾਂ ਵਿੱਚ ਉਮੀਦ ਦੀ ਕਿਰਨ ਜਗਾਈ ਹੈ। ਅੱਜ ਦਿੱਲੀ ਸਮੇਤ ਪੂਰਾ ਦੇਸ਼ ਖੁਸ਼ ਹੈ। ਸੁਪਰੀਮ ਕੋਰਟ ਨੇ ਦੱਸ ਦਿੱਤਾ ਹੈ ਕਿ ਜਿਸ ਦੇਸ਼ ਦਾ ਸੰਵਿਧਾਨ ਲੱਖਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਬਣਿਆ ਹੈ, ਉਸ ਦੇਸ਼ ਦੇ ਸੰਵਿਧਾਨ ਨੂੰ ਕੋਈ ਨਹੀਂ ਢਾਹ ਸਕੇਗਾ। ਪੂਰਾ ਦੇਸ਼ ਇਸ ਲਈ ਸੁਪਰੀਮ ਕੋਰਟ ਦਾ ਧੰਨਵਾਦ ਕਰਦਾ ਹੈ।

ਮੰਤਰੀ ਆਤਿਸ਼ੀ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਨਾਲ ਨਾ ਸਿਰਫ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲੀ ਹੈ, ਸਗੋਂ ਸੱਚ, ਸੰਵਿਧਾਨ ਅਤੇ ਲੋਕਤੰਤਰ ਦੀ ਵੀ ਜਿੱਤ ਹੋਈ ਹੈ। ਅਸੀਂ ਸੰਵਿਧਾਨ ਅਤੇ ਲੋਕਤੰਤਰ ਦੀ ਰੱਖਿਆ ਲਈ ਸੁਪਰੀਮ ਕੋਰਟ ਦਾ ਧੰਨਵਾਦ ਕਰਦੇ ਹਾਂ। ਹੁਣ ਤਾਨਾਸ਼ਾਹੀ ਖਤਮ ਹੋ ਜਾਵੇਗੀ ਅਤੇ ਇਹ 2024 ਦੀਆਂ ਚੋਣਾਂ ਵਿੱਚ ਹੀ ਹੋਵੇਗਾ। ਦੇਸ਼ ਦੇ ਲੋਕਾਂ ਨੂੰ ਅਪੀਲ ਹੈ ਕਿ ਉਹ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਆਪਣੀ ਵੋਟ ਦੀ ਤਾਕਤ ਨਾਲ ਤਾਨਾਸ਼ਾਹੀ ਸ਼ਾਸਨ ਨੂੰ ਉਖਾੜ ਸੁੱਟਣ।

ਵਿਧਾਇਕ ਸੋਰਭ ਭਰਾਦਾਜ ਨੇ ਕਿਹਾ ਕਿ PMLA ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ 40 ਦਿਨਾਂ 'ਚ ਜ਼ਮਾਨਤ ਮਿਲਣਾ ਕਿਸੇ ਚਮਤਕਾਰ ਤੋਂ ਘੱਟ ਨਹੀਂ ਹੈ। ਇਹ ਅਰਵਿੰਦ ਕੇਜਰੀਵਾਲ ਲਈ ਬਜਰੰਗ ਬਾਲੀ ਦਾ ਆਸ਼ੀਰਵਾਦ ਹੈ। ਕੇਜਰੀਵਾਲ ਇੱਕ ਵੱਡੇ ਮਕਸਦ ਲਈ ਸਾਹਮਣੇ ਆ ਰਹੇ ਹਨ। ਪ੍ਰਮਾਤਮਾ ਸੁਪਰੀਮ ਕੋਰਟ ਰਾਹੀਂ ਸੰਕੇਤ ਦੇ ਰਿਹਾ ਹੈ ਕਿ ਤਬਦੀਲੀ ਆਉਣ ਵਾਲੀ ਹੈ। ਹੁਣ ਜਲਦੀ ਹੀ ਦੇਸ਼ ਵਿੱਚ ਵੱਡੇ ਬਦਲਾਅ ਨਜ਼ਰ ਆਉਣੇ ਸ਼ੁਰੂ ਹੋ ਜਾਣਗੇ।

ਸੁਪਰੀਮ ਕੋਰਟ ਦਾ ਧੰਨਵਾਦ- ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਧੰਨਵਾਦ... ਹੁਣ ਅਸੀਂ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਹੋਰ ਜੋਰ ਨਾਲ ਲੜਾਂਗੇ...ਅਰਵਿੰਦ ਕੇਜਰੀਵਾਲ ਇੱਕ ਵਿਅਕਤੀ ਨਹੀਂ ਬਲਕਿ ਇੱਕ ਸੋਚ ਹੈ ਅਤੇ ਹੁਣ ਅਸੀਂ ਇਸ ਸੋਚ ਨੂੰ ਲੈ ਕੇ ਹੋਰ ਤੇਜ਼ੀ ਨਾਲ ਅੱਗੇ ਵਧਾਂਗੇ...

ਮੁੱਖ ਮੰਤਰੀ ਮਮਤਾ ਬੈਨਰਜੀ​ ਨੇ ਕਿਹਾ

ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ, 'ਮੈਂ ਇਹ ਦੇਖ ਕੇ ਬਹੁਤ ਖੁਸ਼ ਹਾਂ ਕਿ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਮਿਲ ਗਈ ਹੈ। ਮੌਜੂਦਾ ਚੋਣਾਂ ਦੇ ਸੰਦਰਭ ਵਿੱਚ ਇਹ ਬਹੁਤ ਮਦਦਗਾਰ ਹੋਵੇਗਾ। 

ਕੇਜਰੀਵਾਲ ਨੂੰ ਜ਼ਮਾਨਤ ਖੁਸ਼ੀ ਵਾਲੀ ਗੱਲ- ਤਿਵਾਰੀ

ਇਹ ਜਾਣ ਕੇ ਖੁਸ਼ੀ ਹੋਈ ਕਿ ਸੁਪਰੀਮ ਕੋਰਟ ਨੇ ਦਿੱਲੀ ਦੇ ਮਾਣਯੋਗ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਹੈ। ਆਖਰਕਾਰ ਸੱਚ ਦੀ ਜਿੱਤ ਹੋਈ, ਨਿਆਂ ਦੀ ਜਿੱਤ ਹੋਈ ਅਤੇ ਅਰਵਿੰਦ ਕੇਜਰੀਵਾਲ ਦੀ ਨਿਰਦੋਸ਼ਤਾ ਅਤੇ ਐਨ.ਡੀ.ਏ./ਭਾਜਪਾ ਦੀ ਬਦਲਾਖੋਰੀ ਦੀ ਰਾਜਨੀਤੀ ਸਥਾਪਿਤ ਹੋਵੇਗੀ...

Trending news