Akali Dal News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨ ਬਾਦਲ ਪਰਿਵਾਰ ਉਪਰ ਸੁੱਖ ਵਿਲਾਸ ਨੂੰ ਲੈ ਕੇ ਕੀਤੇ ਗਏ ਹਮਲਿਆਂ ਤੋਂ ਬਾਅਦ ਅਕਾਲੀ ਦਲ ਨੇ ਪਲਟਵਾਰ ਕੀਤਾ ਹੈ। ਅਕਾਲੀ ਦਲ ਨੇ ਸੁੱਖ ਵਿਲਾਸ ਮਾਮਲੇ ਵਿੱਚ ਕਾਰਵਾਈ ਕਰਨ ਲਈ ਕਿਹਾ ਨਹੀਂ ਤਾਂ ਉਨ੍ਹਾਂ ਨੇ ਮਾਣਹਾਨੀ ਕੇਸ ਦਰਜ ਕਰਨ ਦੀ ਚਿਤਾਵਨੀ ਦਿੱਤੀ ਹੈ। ਅਕਾਲੀ ਦਲ ਦੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਸੀਐਮ ਮਾਨ ਨੂੰ ਸੁੱਖ ਵਿਲਾਸ ਵਿੱਚ ਬੇਨਿਯਮੀਆਂ ਦੇ ਦਾਅਵਿਆਂ ਨੂੰ ਸਾਬਤ ਕਰਨ ਲਈ ਕਿਹਾ ਨਹੀਂ ਤਾਂ ਅਕਾਲੀ ਦਲ ਇੱਕ ਹੋਰ ਮਾਣਹਾਨੀ ਦਾ ਕੇਸ ਦਰਜ ਕਰਵਾਏਗਾ।