Fazilka news: ਫਾਜ਼ਿਲਕਾ 'ਚ ਪੁਲਿਸ ਪਾਰਟੀ 'ਤੇ ਹਮਲਾ, 12 ਲੋਕਾਂ ਖਿਲਾਫ ਮਾਮਲਾ ਦਰਜ, 8 ਗ੍ਰਿਫਤਾਰ
Advertisement
Article Detail0/zeephh/zeephh1861759

Fazilka news: ਫਾਜ਼ਿਲਕਾ 'ਚ ਪੁਲਿਸ ਪਾਰਟੀ 'ਤੇ ਹਮਲਾ, 12 ਲੋਕਾਂ ਖਿਲਾਫ ਮਾਮਲਾ ਦਰਜ, 8 ਗ੍ਰਿਫਤਾਰ

Fazilka Police team attacked news: ਇਸ ਦੌਰਾਨ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਦੋ ਜ਼ਖ਼ਮੀ ਪੁਲਿਸ ਮੁਲਾਜ਼ਮਾਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। 

Fazilka news: ਫਾਜ਼ਿਲਕਾ 'ਚ ਪੁਲਿਸ ਪਾਰਟੀ 'ਤੇ ਹਮਲਾ, 12 ਲੋਕਾਂ ਖਿਲਾਫ ਮਾਮਲਾ ਦਰਜ, 8 ਗ੍ਰਿਫਤਾਰ

Punjab's Fazilka Police team attacked news: ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਪੁਲਸ ਪਾਰਟੀ 'ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। 

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਦੀ ਟੀਮ ਕਿਸੇ ਮਾਮਲੇ 'ਚ ਕਿਸੇ ਦੇ ਘਰ ਛਾਪਾ ਮਾਰਨ ਗਈ ਸੀ ਜਿੱਥੇ ਲੋਕਾਂ ਵੱਲੋਂ ਪੁਲਿਸ ਪਾਰਟੀ ਨੂੰ ਘੇਰ ਲਿਆ ਗਿਆ। ਇਹ ਮਾਮਲਾ ਮੰਡੀ ਲਾਧੂਕਾ ਦੇ ਪਿੰਡ ਲੱਖੇ ਦੇ ਉਤਾੜ ਦਾ ਦੱਸਿਆ ਜਾ ਰਿਹਾ ਹੈ। ਇਸ ਦੌਰਾਨ ਫਾਜ਼ਿਲਕਾ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ 4 ਔਰਤਾਂ ਅਤੇ 4 ਪੁਰਸ਼ਾਂ ਸਮੇਤ 8 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਐੱਸ.ਐੱਸ.ਪੀ ਫਾਜ਼ਿਲਕਾ ਦਾ ਕਹਿਣਾ ਹੈ ਕਿ ਪੁਲਿਸ 'ਤੇ ਹਮਲਾ ਕਰਨ ਵਾਲੇ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਫਿਲਹਾਲ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਦੌਰਾਨ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਦੋ ਜ਼ਖ਼ਮੀ ਪੁਲਿਸ ਮੁਲਾਜ਼ਮਾਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। 

ਫਿਰੋਜ਼ਪੁਰ 'ਚ ਚੱਲੀਆਂ ਗੋਲੀਆਂ! 

ਫਿਰੋਜ਼ਪੁਰ ਦੇ ਮੱਲਵਾਲ ਰੋਡ 'ਤੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਰਾਹ ਜਾਂਦੇ ਇੱਕ ਮੋਟਰਸਾਈਕਲ ਸਵਾਰ ਨੌਜਵਾਨ 'ਤੇ ਪਿਛੋਂ ਆਏ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ ਅਤੇ ਇਸ ਦੌਰਾਨ ਉਕਤ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਉਸਨੂੰ ਇੱਕ ਨਿਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। 

ਉਧਰ ਮੌਕੇ 'ਤੇ ਪਹੁੰਚੀ ਪੁਲਿਸ ਦੀ ਟੀਮ ਵੱਲੋਂ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਸਜੇ ਇਹ ਪਤਾ ਨਹੀਂ ਚੱਲ ਸਕਿਆ ਕਿ ਜਖਮੀ ਨੌਜਵਾਨ ਕਿਥੋਂ ਦਾ ਰਹਿਣ ਵਾਲਾ ਹੈ ਅਤੇ ਗੋਲੀਆਂ ਚਲਾਉਣ ਵਾਲੇ ਕੌਣ ਲੋਕ ਸਨ। 

ਇਹ ਵੀ ਪੜ੍ਹੋ: Mohali Gangsters News: 2 ਗੈਂਗਸਟਰਾਂ ਨੂੰ 10-10 ਸਾਲ ਦੀ ਸਜ਼ਾ, 20-20 ਹਜ਼ਾਰ ਜੁਰਮਾਨਾ, ਜਾਣੋ ਪੂਰੀ ਮਾਮਲਾ

ਇਹ ਵੀ ਪੜ੍ਹੋ: Punjab Patwaris News: ਪੰਜਾਬ ਦੇ 710 ਪਟਵਾਰੀਆਂ ਨੂੰ ਅੱਜ ਮਿਲਣਗੇ ਨਿਯੁਕਤੀ ਪੱਤਰ, ਜਲਦ ਜਾਰੀ ਹੋਣਗੇ ਨਵੀਆਂ ਅਸਾਮੀਆਂ ਦੇ ਇਸ਼ਤਿਹਾਰ

(For more news apart from Punjab's Fazilka Police team attacked news, stay tuned to Zee PHH)

Trending news