Garhdiwala Murder News: ਖ਼ੂਨ ਹੋਇਆ ਪਾਣੀ! ਛੋਟੇ ਭਰਾ ਵੱਲੋਂ ਵੱਡੇ ਭਰਾ ਦਾ ਬੇਰਹਿਮੀ ਨਾਲ ਤੇਜ਼ਧਾਰ ਹਥਿਆਰ ਨਾਲ ਕਤਲ
Advertisement
Article Detail0/zeephh/zeephh2153995

Garhdiwala Murder News: ਖ਼ੂਨ ਹੋਇਆ ਪਾਣੀ! ਛੋਟੇ ਭਰਾ ਵੱਲੋਂ ਵੱਡੇ ਭਰਾ ਦਾ ਬੇਰਹਿਮੀ ਨਾਲ ਤੇਜ਼ਧਾਰ ਹਥਿਆਰ ਨਾਲ ਕਤਲ

Punjab murder News: ਛੋਟੇ ਭਰਾ ਵਲੋਂ ਵੱਡੇ ਭਰਾ ਦਾ ਬੇਰਹਿਮੀ ਨਾਲ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

 

Garhdiwala Murder News: ਖ਼ੂਨ ਹੋਇਆ ਪਾਣੀ! ਛੋਟੇ ਭਰਾ ਵੱਲੋਂ ਵੱਡੇ ਭਰਾ ਦਾ ਬੇਰਹਿਮੀ ਨਾਲ ਤੇਜ਼ਧਾਰ ਹਥਿਆਰ ਨਾਲ ਕਤਲ

Garhdiwala Murder News/ਰਮਨ ਖੋਸਲਾ: ਪੰਜਾਬ ਵਿੱਚ ਕਤਲ ਨਾਲ ਜੁੜੀਆਂ ਘਟਨਾਵਾਂ ਵੱਧ ਗਈਆਂ ਹਨ। ਅੱਜ ਤਾਜਾ ਮਾਮਲਾ ਪੰਜਾਬ ਦੇ ਗੜ੍ਹਦੀਵਾਲਾ ਤੋਂ ਸਾਹਮਣੇ ਆਇਆ ਹੈ। ਗੜ੍ਹਦੀਵਾਲਾ ਦੇ ਨੇੜਲੇ ਪਿੰਡ ਰਮਦਾਸਪੁਰ ਵਿਖੇ ਛੋਟੇ ਭਰਾ ਵਲੋਂ ਵੱਡੇ ਭਰਾ ਦਾ ਬੇਰਹਿਮੀ ਨਾਲ ਤੇਜਧਾਰ ਹਥਿਆਰ ਨਾਲ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਮਨਜੋਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਰਮਦਾਸਪੁਰ ਦਾ ਬੀਤੀ ਦੇਰ ਰਾਤ ਉਸਦੇ ਛੋਟੇ ਭਰਾ ਮਨਪ੍ਰੀਤ ਸਿੰਘ ਵਲੋਂ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ।

ਇਸ ਉਪਰੰਤ ਕਥਿਤ ਦੋਸ਼ੀ ਵਲੋਂ ਰਾਤ ਕਤਲ ਕਰਨ ਤੋ ਬਾਅਦ ਪਿੰਡ ਦੇ ਸਰਪੰਚ ਸ਼ਮਿੰਦਰ ਸਿੰਘ ਨੂੰ ਫੋਨ ਤੇ ਕਿਹਾ ਕਿ ਸਾਡੇ ਘਰ ਬੰਦੇ ਪੈ ਗਏ। ਸਰਪੰਚ ਵਲੋਂ ਤਰੁੰਤ ਗੜ੍ਹਦੀਵਾਲਾ (Garhdiwala Murder News) ਪੁਲਿਸ ਨੂੰ ਸੂਚਿਤ ਕੀਤਾ ਗਿਆ।

ਇਹ ਵੀ ਪੜ੍ਹੋ:  Punjab News: 70,86,273 ਪੰਜਾਬੀਆਂ ਨੂੰ ਆਇਆ ਬਿਜਲੀ ਦਾ ਬਿੱਲ ਜ਼ੀਰੋ, ਜਾਣੋ ਆਪਣੇ ਜ਼ਿਲ੍ਹੇ ਦਾ ਹਾਲ

ਜਦੋਂ ਪੁਲਿਸ ਸਰਪੰਚ ਨਾਲ ਮੌਕੇ ਪੁੱਜੀ ਤਾਂ ਘਰ ਦੀਆਂ ਲਾਈਟਾਂ ਬੰਦ ਸੀ ਤੇ ਬਾਹਰਲੀ ਘਰ ਦਾ ਗੇਟ ਲੱਗਾ ਹੋਇਆ ਸੀ।ਪੁਲਿਸ ਵੱਲੋਂ ਜਦੋਂ ਕਮਰੇ ਅੰਦਰ ਜਾ ਕੇ ਵੇਖਿਆ ਤਾਂ ਮਨਜੋਤ ਸਿੰਘ ਦੇ ਗਲੇ ਤੇ ਤੇਜ਼ਧਾਰ ਹਥਿਆਰ ਨਾਲ ਗੱਲਾਂ ਪੂਰੀ ਤਰ੍ਹਾਂ ਨਾਲ ਕਟੱਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।ਜਿਕਰਯੋਗ ਕਿ ਉੱਕਤ ਮਿ੍ਤਕ ਨੌਜਵਾਨ ਦੇ ਮਾਂ ਪਿਓ ਦੀ ਕਾਫੀ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ।

ਇਹ ਦੋਵੇਂ ਭਰਾ ਦਾਦੀ ਨਰੰਜਣ ਕੌਰ ਪਤਨੀ ਲੇਟ ਨੰਬਰਦਾਰ ਹਰਭਜਨ ਸਿੰਘ ਨਾਲ ਰਹਿ ਰਹੇ ਸਨ।ਉੱਕਤ ਕਤਲ ਦੀ ਘਟਨਾ ਦਾ ਪਤਾ ਚੱਲਦਿਆਂ ਸਾਰ ਡੀਐਸਪੀ ਟਾਂਡਾ ਹਰਜੀਤ ਸਿੰਘ ਰੰਧਾਵਾ,ਐਸ.ਐਚ.ਓ ਇੰਸਪੈਕਟਰ ਹਰਦੇਵਪ੍ਰੀਤ ਸਿੰਘ ਨੇ ਮੌਕੇ ਤੇ ਪੁੱਜਕੇ ਸਥਿਤੀ ਦਾ ਜਾਇਜ਼ਾ ਲੈ ਕੇ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਗਈ।

ਇਹ ਵੀ ਪੜ੍ਹੋ:  Banur E rickshaw: 50 ਲੱਖ ਰੁਪਏ ਦੀ ਲਾਗਤ ਨਾਲ ਖਰੀਦੀਆਂ ਈ ਰਿਕਸ਼ਾ ਚੱਟ ਰਹੀਆਂ ਧੂੜ!
 

 

Trending news