Patiala News: ਪਟਿਆਲਾ ਤੋਂ ਉਮੀਦਵਾਰ ਐਨ.ਕੇ ਸ਼ਰਮਾ ਦੀ ਪਤਨੀ ਬਬੀਤਾ ਸ਼ਰਮਾ ਨੇ ਚੋਣ ਪ੍ਰਚਾਰ ਕੀਤਾ
Advertisement
Article Detail0/zeephh/zeephh2255988

Patiala News: ਪਟਿਆਲਾ ਤੋਂ ਉਮੀਦਵਾਰ ਐਨ.ਕੇ ਸ਼ਰਮਾ ਦੀ ਪਤਨੀ ਬਬੀਤਾ ਸ਼ਰਮਾ ਨੇ ਚੋਣ ਪ੍ਰਚਾਰ ਕੀਤਾ

Patiala News:  ਪਟਿਆਲਾ ਤੋਂ ਕਾਂਗਰਸ ਪਾਰਟੀ ਨੇ ਡਾ. ਧਰਮਵੀਰ ਗਾਂਧੀ, ਬੀਜੇਪੀ ਨੇ ਪਰਨੀਤ ਕੌਰ, ਆਮ ਆਮਦੀ ਪਾਰਟੀ ਨੇ ਡਾ. ਬਲਬੀਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਐਨਕੇ ਸ਼ਰਮਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।

Patiala News: ਪਟਿਆਲਾ ਤੋਂ ਉਮੀਦਵਾਰ ਐਨ.ਕੇ ਸ਼ਰਮਾ ਦੀ ਪਤਨੀ ਬਬੀਤਾ ਸ਼ਰਮਾ ਨੇ ਚੋਣ ਪ੍ਰਚਾਰ ਕੀਤਾ

Patiala News: ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਐਨਕੇ ਸ਼ਰਮਾ ਦੀ ਪਤਨੀ ਬਬੀਤਾ ਸ਼ਰਮਾ ਨੇ ਪ੍ਰਚਾਰ ਕੀਤਾ। ਇਸ ਮੌਕੇ ਅਕਾਲੀ ਦਲ ਦੇ ਵੱਡੀ ਗਿਣਤੀ ਦੇ ਵਿੱਚ ਵਰਕਰ ਅਤੇ ਵਲੰਟੀਅਰ ਮੌਜੂਦ ਸਨ। 

ਉਹਨਾਂ ਦੇ ਨਾਲ ਵੱਡੀ ਗਿਣਤੀ ਵਿਚ ਔਰਤਾਂ ਵੀ ਸਨ ਜਿਹਨਾਂ ਨੇ ਘਰ-ਘਰ ਜਾ ਕੇ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਤੇ ਦੱਸਿਆ ਕਿ ਕਿਵੇਂ ਅਕਾਲੀ ਦਲ ਦੇ ਰਾਜ ਵਿਚ ਪੰਜਾਬ ਵਿਚ ਵਿਕਾਸ ਕਾਰਜ ਹੋਏ, ਹਵਾਈ ਅੱਡੇ, ਸੜਕਾਂ, ਹਸਪਤਾਲ ਤੇ ਹੋਰ ਸਹੂਲਤਾਂ ਬਣੀਆਂ ਜਦੋਂ ਕਿ ਪਿਛਲੇ ਸੱਤ ਸਾਲਾਂ ਵਿਚ ਕਾਂਗਰਸ ਤੇ ਆਪ ਦੇ ਰਾਜ ਵਿਚ ਪੰਜਾਬ ਵਿੱਚ ਇੱਕ ਨਵੀਂ ਇੱਟ ਨਹੀਂ ਲੱਗੀ।

ਬਬੀਤਾ ਸ਼ਰਮਾ ਨੇ ਕਿਹਾ ਕਿ ਉਹਨਾਂ ਦੇ ਪਤੀ ਤੇ ਅਕਾਲੀ ਦਲ ਦੇ ਪਟਿਆਲਾ ਤੋਂ ਉਮੀਦਵਾਰ ਐਨ ਕੇ ਸ਼ਰਮਾ ਇਕ ਜ਼ਮੀਨੀ ਪੱਧਰ ਤੋਂ ਉਠੇ ਵਿਅਕਤੀ ਹਨ ਜਿਹਨਾਂ ਨੇ ਪਿੰਡ ਦਾ ਸਰਪੰਚ ਬਣਨ ਤੋਂ ਲੈ ਕੇ ਇਥੇ ਤੱਕ ਦਾ ਸਫਰ ਤੈਅ ਕੀਤਾ ਹੈ ਜੋ ਸਿਰਫ ਅਕਾਲ ਪੁਰਖ ਦੇ ਆਸ਼ੀਰਵਾਦ ਤੇ ਲੋਕਾਂ ਦੇ ਪਿਆਰ ਤੇ ਸਮਰਥਨ ਸਦਕਾ ਹੀ ਸੰਭਵ ਹੋਇਆ ਹੈ। ਉਹਨਾਂ ਕਿਹਾ ਕਿ ਜਿਵੇਂ ਐਨ ਕੇ ਸ਼ਰਮਾ ਨੇ ਮੁਹਾਲੀ, ਜ਼ੀਰਕਪੁਰ, ਡੇਰਾਬੱਸੀ ਤੇ ਲਾਲੜੂ ਦਾ ਵਿਕਾਸ ਕੀਤਾ ਹੈ, ਇਸੇ ਤਰੀਕੇ ਪਟਿਆਲਾ ਦਾ ਐਮ ਪੀ ਬਣ ਕੇ ਉਹ ਸਮੁੱਚੇ ਲੋਕ ਸਭਾ ਹਲਕੇ ਦਾ ਵਿਕਾਸ ਕਰਨਗੇ।

ਉਨ੍ਹਾਂ ਨੇ ਕਿਹਾ ਕਿ ਪਰਿਵਾਰਿਕ ਮੈਂਬਰ ਹੋਣ ਦੇ ਨਾਤੇ ਲੋਕ ਸਭਾ ਚੋਣਾਂ ਦੇ ਵਿੱਚ ਸਾਡੇ ਪਰਿਵਾਰ ਦਾ ਹਰ ਜੀਅ ਇਸ ਚੋਣ ਮੈਦਾਨ ਦੇ ਵਿੱਚ ਉਤਰਿਆ ਹੋਇਆ ਹੈ। ਉਹਨਾਂ ਕਿਹਾ ਕਿ ਇੱਕ ਮਹਿਲਾ ਹੋਣ ਦੇ ਨਾਤੇ ਮੈਂ ਮਹਿਲਾਵਾਂ ਦੇ ਵਿੱਚ ਵਿਚਰ ਰਹੀ ਹਾਂ ਅਤੇ ਮਹਿਲਾਵਾਂ ਵੱਲੋਂ ਇਹੀ ਗੱਲ ਸਾਹਮਣੇ ਆ ਰਹੀ ਹੈ ਕਿ ਜੋ ਇਸ ਤਰ੍ਹਾਂ ਦੇ ਨਾਲ ਸੁਰੱਖਿਆਤ ਉਹ ਅਕਾਲੀ ਦਲ ਦੇ ਸਮੇਂ ਮਹਿਸੂਸ ਕਰਦੀਆਂ ਸਨ ਉਹ ਅੱਜ ਦੇ ਸਮੇਂ ਦੇ ਵਿੱਚ ਆਪਣੇ ਆਪ ਨੂੰ ਅਸੁਰੱਖਿਤ ਮਹਿਸੂਸ ਕਰਦੀਆਂ ਹਨ।

ਬਬੀਤਾ ਸ਼ਰਮਾ ਨੇ ਕਿਹਾ ਪਰਿਵਾਰ ਦਾ ਮੈਂਬਰ ਹੋਣ ਦੇ ਨਾਤੇ ਸਵੇਰੇ ਜਲਦੀ ਉੱਠ ਕੇ ਪਹਿਲਾਂ ਘਰ ਦੇ ਹਰ ਪਰਿਵਾਰਕ ਮੈਂਬਰ ਨੂੰ ਸਮਾਂ ਦੇਣਾ ਅਤੇ ਉਸ ਤੋਂ ਬਾਅਦ ਚੋਣ ਮੈਦਾਨ ਦੇ ਵਿੱਚ ਆਪਣੀਆਂ ਸੇਵਾਵਾਂ ਦੇਣਾ ਕਾਫੀ ਮੁਸ਼ਕਿਲ ਕੰਮ ਹੈ। ਪਰ ਅਸੀਂ ਚਾਹੁੰਦੇ ਹਾਂ ਕਿ ਪਟਿਆਲਾ ਦੀ ਨੁਹਾਰ ਬਦਲੀ ਜਾਵੇ ਇਸ ਦੇ ਲਈ ਸਾਡੇ ਪਰਿਵਾਰ ਦਾ ਹਰ ਮੈਂਬਰ ਸਵੇਰ ਤੋਂ ਸ਼ਾਮ ਤੱਕ ਚੋਣ ਮੈਦਾਨ ਦੇ ਵਿੱਚ ਉਤਰਿਆ ਹੋਇਆ ਹੈ।

Trending news